ਸ਼ੈਲਰ ਮਾਲਕਾਂ ਵੱਲੋਂ ਐੱਫਸੀਆਈ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ
05:57 AM Jan 02, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਧੂਰੀ, 1 ਜਨਵਰੀ
ਧੂਰੀ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਜਿੰਦਲ ਅਤੇ ਚੇਅਰਮੈਨ ਵਿਜੈ ਕੁਮਾਰ ਬਾਂਸਲ ਦੀ ਅਗਵਾਈ ਹੇਠ ਸ਼ੈਲਰ ਮਾਲਕਾਂ ਨੇ ਐੱਫਸੀਆਈ ਬਫਰ ਕੰਪਲੈਕਸ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਧਾਨ ਸੁਰੇਸ਼ ਜਿੰਦਲ ਅਤੇ ਚੇਅਰਮੈਨ ਵਿਜੈ ਕੁਮਾਰ ਬਾਂਸਲ ਨੇ ਦੱਸਿਆ ਕਿ ਅਧਿਕਾਰੀਆਂ ’ਤੇ ਚੌਲ ਭੁਗਤਾਉਣ ਦੇ ਬਦਲੇ ਰਿਸ਼ਵਤ ਮੰਗਣ ਤੇ ਵਜ਼ਨ ਘਟਾਉਣ ਦੇ ਦੋਸ਼ ਲਾਏ। ਆਗੂਆਂ ਨੇ ਦੋਸ਼ ਲਗਾਇਆ ਕਿ ਜੇਕਰ ਅਧਿਕਾਰੀਆਂ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਨਵਨੀਤ ਗਰਗ, ਚੀਨੂ ਸਿੰਗਲਾ, ਮੁਕੇਸ਼ ਕੁਮਾਰ, ਸੰਜੇ ਸਿੰਗਲਾ, ਗੁਰਮੀਤ ਸਿੰਘ ਅਤੇ ਸੰਜੇ ਬਾਂਸਲ ਆਦਿ ਮੌਜੂਦ ਸਨ। ਇਸ ਸਬੰਧੀ ਐੱਫਸੀਆਈ ਦੇ ਸਹਾਇਕ ਮੇਨੈਜਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤਾ ਤਾਂ ਸੰਪਰਕ ਨਹੀਂ ਹੋ ਸਕਿਆ।
Advertisement
Advertisement