ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਅਕਾਲੀ ਦਲ ਖਤਮ ਹੋਣ ਕੰਢੇ: ਢੀਂਡਸਾ

06:36 AM Aug 06, 2023 IST
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ। ਫੋਟੋ: ਜੈਦਕਾ

ਪੱਤਰ ਪ੍ਰੇਰਕ
ਅਮਰਗੜ੍ਹ, 5 ਅਗਸਤ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮਨਾਉਣ ਸਬੰਧੀ ਗੁਰਦੁਆਰਾ ਨਾਨਕਸਰ ਬੁਰਜ ਬਘੇਲ ਸਿੰਘ ਵਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਜੀਵਨ ਸਿੰਘ ਸਰੌਦ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਚੇਅਰਮੈਨ ਹਰਬੰਸ ਸਿੰਘ ਚੌਦਾ, ਭਗਵੰਤ ਸਿੰਘ ਭੱਟੀਆਂ, ਹਾਜੀ ਮੁਹੰਮਦ ਤੁਫੈਲ ਤੇ ਮਨਸ਼ਾਂਤ ਸਿੰਘ ਜਲਾਲਗੜ੍ਹ ਆਦਿ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸ੍ਰੀ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖਤਮ ਹੋਣ ਕੰਢੇ ਹੈ। ਅੱਜ ਪੰਜਾਬ ਦੀ ਜੋ ਹਾਲਤ ਹੈ ਇਸ ਲਈ ਇੱਕੋ ਪਰਿਵਾਰ ਜ਼ਿੰਮੇਵਾਰ ਹੈ। ਪੰਜਾਬ ਦੀ ਬਿਹਤਰੀ ਲਈ ਅਕਾਲੀ ਦਲ ਨਵੇਂ ਸਿਰੇ ਤੋਂ ਸੁਰਜੀਤ ਕਰਨ ਲਈ ਸਰਬ ਪ੍ਰਵਾਨਿਤ ਕੌਮੀ ਦਰਦ ਰੱਖਣ ਵਾਲੀ ਸ਼ਖ਼ਸੀਅਤ ਨੂੰ ਪ੍ਰਧਾਨ ਬਣਾਉਣ ਦੀ ਲੋੜ ਹੈ। ਸੰਤ ਹਰਚੰਦ ਸਿੰਘ ਲੌਗਵਾਲ ਨੇ ਔਖੇ ਸਮੇਂ ਵਿੱਚ ਪੰਥ ਦੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਵਰਕਰਾਂ ਨੂੰ 20 ਅਗਸਤ ਨੂੰ ਵੱਡੀ ਗਿਣਤੀ ਵਿਚ ਲੌਂਗੋਵਾਲ ਪਹੁੰਚਣ ਦਾ ਸੱਦਾ ਦਿੱਤਾ। ਜ਼ਿਲ੍ਹਾ ਪ੍ਰਧਾਨ ਗੁਰਜੀਵਨ ਸਿੰਘ ਸਰੌਦ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਤੇ ਜਥੇਦਾਰ ਗੁਰਚਰਨ ਸਿੰਘ ਟੋਹੜਾ ਨੇ ਪੰਥ ਦੀ ਨਿਸ਼ਕਾਮ ਸੇਵਾ ਕਰਦਿਆਂ ਆਪਣੀ ਜ਼ਿੰਦਗੀ ਪੰਥ ਲੇਖੇ ਲਾ ਦਿੱਤੀ। ਇਸ ਮੌਕੇ ਅੰਬੂ ਰਾਮ ਨਿਰਸੋਤ ਮਾਲੇਰਕੋਟਲਾ, ਸਰਬਜੀਤ ਸਿੰਘ ਕੰਗਣਵਾਲ, ਜਥੇ ਨਿਰਮਲ ਸਿੰਘ ਚੌਂਦਾ, ਪਰਮੇਸ਼ਰ ਸਿੰਘ ਮੰਨਵੀਂ, ਸਾਬਕਾ ਸਰਪੰਚ ਰਾਮ ਸਿੰਘ, ਕਰਮ ਸਿੰਘ ਭੂੰਦਨ ਤੇ ਗੁਰਜੀਤ ਸਿੰਘ ਸਿੱਧੂ ਆਦਿ ਹਾਜ਼ਰ ਸਨ।

Advertisement

ਢੀਂਡਸਾ ਨੇ ਗਰਾਂਟਾਂ ਦੀ ਜਾਂਚ ਮੰਗੀ

ਮਾਲੇਰਕੋਟਲਾ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਲੌਂਗੋਵਾਲ ਵਿੱਚ 20 ਅਗਸਤ ਨੂੰ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਹੋ ਰਹੀ ਸ਼ਹੀਦੀ ਕਾਨਫਰੰਸ ਦੀ ਤਿਆਰੀ ਲਈ ਹਲਕਾ ਮਾਲੇਰਕੋਟਲਾ ਦੇ ਵਰਕਰਾਂ ਦੀ ਬੈਠਕ ਹੋਈ। ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਦੇ ਰਾਜਪਾਲ ਪ੍ਰਤੀ ਬਿਆਨਬਾਜ਼ੀ ਰਾਜਪਾਲ ਵਰਗੇ ਸੰਵਿਧਾਨਕ ਅਹੁਦੇ ਦਾ ਨਿਰਾਦਰ ਹੈ। ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਕੋਲੋਂ ਫੰਡ ਨਾ ਮੰਗਣ ਬਾਰੇ ਬਿਆਨ ਵੀ ਗ਼ੈਰਵਾਜਬਿ ਹੈ ਕਿਉਂਕਿ ਕੇਂਦਰ ਸਰਕਾਰ ਤੋਂ ਫੰਡ ਮੰਗਣਾ ਰਾਜ ਦਾ ਅਧਿਕਾਰ ਹੈ। ਉਨ੍ਹਾਂ ਮੰਗ ਕੀਤੀ ਕਿ ਪਿਛਲੇ ਸਮੇਂ ਦੌਰਾਨ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਦੇ ਨਾਂ ਹੇਠ ਖ਼ਰਚੀਆਂ ਸਰਕਾਰੀ ਗਰਾਂਟਾਂ ਦੀ ਜਾਂਚ ਕੀਤੀ ਜਾਵੇ।

Advertisement
Advertisement