ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ: ਗਰਗ
ਭਵਾਨੀਗੜ੍ਹ, 5 ਮਈ
ਪਿੰਡ ਘਰਾਚੋਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਦੁਰਦਸ਼ਾ ਲਈ ਮੌਜੂਦਾ ਲੀਡਰਸ਼ਿਪ ਵੱਲੋਂ ਪਹਿਲਾਂ ਕੀਤੀਆਂ ਗਲਤੀਆਂ ਨੂੰ ਪ੍ਰਵਾਨ ਕਰਨ ਦੀ ਬਜਾਏ ਸਿਰਮੌਰ ਪੰਥਕ ਸੰਸਥਾਵਾਂ ਨੂੰ ਪਿੱਠ ਦਿਖਾ ਕੇ ਗੁਨਾਹ ਕਰਨ ’ਤੇ ਚਿੰਤਾ ਪ੍ਰਗਟ ਕਰਦਿਆਂ ਅਕਾਲ ਤਖਤ ਸਾਹਿਬ ਦੇ ਆਦੇਸ਼ ਅਨੁਸਾਰ ਪੰਜ ਮੈਂਬਰੀ ਕਮੇਟੀ ਵਲੋਂ ਸ਼ੁਰੂ ਕੀਤੀ ਭਰਤੀ ਮੁਹਿੰਮ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ। ਭਰਤੀ ਲਈ ਪੰਜ ਮੈਂਬਰੀ ਕਮੇਟੀ ਵੱਲੋਂ ਸ਼ੁਰੂ ਕੀਤੇ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਰਤੀ ਸਬੰਧੀ ਹਰ ਵਰਗ ਵਿੱਚ ਭਾਰੀ ਉਤਸ਼ਾਹ ਮਿਲ ਰਿਹਾ। ਇਸ ਦੌਰਾਨ ਭਰਤੀ ਲਈ ਮੈਂਬਰਸ਼ਿਪ ਦੀਆਂ ਕਾਪੀਆਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਸੀਨੀਅਰ ਅਕਾਲੀ ਆਗੂ ਇੰਦਰਜੀਤ ਸਿੰਘ ਤੂਰ, ਹਰਵਿੰਦਰ ਸਿੰਘ ਕਾਕੜਾ, ਸੋਮਾ ਸਿੰਘ ਘਰਾਚੋਂ ਸਾਬਕਾ ਮੈਂਬਰ ਜ਼ਿਲ੍ਹਾ ਪਰਿਸ਼ਦ ਸੰਗਰੂਰ, ਭਗਵੰਤ ਸਿੰਘ ਘੁਮਾਣ ਮੈਂਬਰ, ਜੀਤ ਸਿੰਘ ਘੁਮਾਣ ਮੈਂਬਰ, ਰਮਨ ਸਿੰਘ ਘੁਮਾਣ ਯੂਥ ਆਗੂ , ਗੁਰਦੇਵ ਸਿੰਘ ਟਕਸਾਲੀ ਅਕਾਲੀ ਆਗੂ, ਜਸਬੀਰ ਸਿੰਘ ਯੂਥ ਆਗੂ ਅਤੇ ਮਨਪ੍ਰੀਤ ਸਿੰਘ (ਮੰਨਾ) ਆਦਿ ਹਾਜ਼ਰ ਸਨ।