ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ
ਲੁਧਿਆਣਾ, 22 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਇੱਕ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੰਜਾਬ ਦੀ ਮੌਜੂਦਾ ਅਮਨ ਕਾਨੂੰਨ ਦੀ ਸਥਿਤੀ ਤੇ ਚਿੰਤਾ ਪ੍ਰਗਟ ਕੀਤੀ ਗਈ। ਇਸ ਮੌਕੇ ਐਡਵੋਕੇਟ ਘੁੰਮਣ ਨੇ ਕਿਹਾ ਕਿਇਸ ਵਕਤ ਪੰਜਾਬ ਦੇ ਹਾਲਾਤ ਬਹੁਤ ਹੀ ਤਰਸਯੋਗ ਹੋ ਗਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਫੌਜੀ ਅਫ਼ਸਰ ਕਰਨਲ ਬਾਠ ਨੂੰ ਸ਼ਰਾਬ ਪੀਣ ਤੋਂ ਬਾਅਦ ਪੁਲੀਸ ਮੁਲਾਜ਼ਮਾਂ ਨੇ ਬਹੁਤ ਬੁਰੀ ਤਰ੍ਹਾਂ ਕੁੱਟ ਕੇ ਜ਼ਖਮੀ ਕੀਤਾ ਅਤੇ ਧਮਕੀ ਦਿੱਤੀ ਕਿ ਪੁਲੀਸ ਇੱਕ ਮੁਕਾਬਲੇ ਵਿੱਚ ਬੰਦਾ ਮਾਰ ਕੇ ਆਈ ਹੈ ਅਤੇ ਇੱਕ ਹੋਰ ਮੁਕਾਬਲੇ ਵਿੱਚ ਉਸ ਨੂੰ ਮਾਰਨ ਵਿੱਚ ਦੇਰ ਨਹੀਂ ਕਰੇਗੀ। ਉਨ੍ਹਾਂ ਕਰਨਲ ਬਾਠ ਦੇ ਬੱਚੇ ਨੂੰ ਵੀ ਨਹੀਂ ਬਖਸ਼ਿਆ ਬਲਕਿ ਉਸਨੂੰ ਵੀ ਡਰਾਇਆ ਧਮਕਾਇਆ ਗਿਆ।
ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਦੀ ਸੀਬੀਆਈ ਕੋਲੋਂ ਜਾਂਚ ਹੋਣੀ ਚਾਹੀਦੀ ਹੈ ਅਤੇ ਇਸਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਜਿਨ੍ਹੇ ਵੀ ਪੁਲੀਸ ਮੁਕਾਬਲੇ ਹੋਏ ਹਨ ਉਨ੍ਹਾਂ ਦੀ ਵੀ ਸੀਬੀਆਈ ਕੋਲੋਂ ਜਾਂਚ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਮਾਨਦਾਰ ਅਫ਼ਸਰਾਂ ਨੇ ਖੁੱਡੇ ਲਗਾਇਆ ਹੋਇਆ ਹੈ ਅਤੇ ਆਪਣੇ ਮਤਲਬ ਦੇ ਅਫ਼ਸਰਾਂ ਨੂੰ ਵਧੀਆ ਪੋਸਟਿੰਗਾਂ ਦੇ ਕੇ ਡਰ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ ਜਿਸ ਕਾਰਨ ਪੰਜਾਬ ਦੇ ਲੋਕ ਡਰ ਦੇ ਮਾਹੌਲ ਵਿੱਚ ਜੀਵਨ ਜਿਊਣ ਲਈ ਮਜ਼ਬੂਰ ਹਨ।
ਉਨ੍ਹਾਂ ਕਰਨਲ ਬਾਠ ਅਤੇ ਉਸਦੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੇ ਪਰੀਵਾਰ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਲਈ ਵਚਨਬੱਧ ਹੈ ਅਤੇ ਇਨਸਾਫ਼ ਮਿਲਣ ਤੱਕ ਪਰਿਵਾਰ ਨਾਲ ਡੱਟਕੇ ਖੜ੍ਹਾ ਹੋਵੇਗਾ। ਇਸ ਮੌਕੇ ਅਮਨਦੀਪ ਸਿੰਘ, ਦੀਪ ਕੰਵਰ ਸਿੰਘ, ਹਿਮਾਂਸ਼ੂ ਕੁਮਾਰ, ਇੰਦਰਪਾਲ ਸਿੰਘ, ਗਗਨਦੀਪ ਸਿੰਘ, ਮਨਦੀਪ ਸਿੰਘ, ਰਾਜ ਕਰਨ, ਕੇਸ਼ਵ ਅਤੇ ਰਾਜਨ (ਸਾਰੇ ਵਕੀਲ) ਅਤੇ ਮਨਜੀਤ ਸਿੰਘ ਝੰਮਟ ਵੀ ਹਾਜ਼ਰ ਸਨ।