ਸ਼੍ਰੋਮਣੀ ਅਕਾਲੀ ਦਲ ਦੇ ਨਾਂ ਅੱਗੇ ਜੁੜ ਸਕਦਾ ਹੈ ਵਾਧੂ ਸ਼ਬਦ...
04:10 AM Mar 07, 2025 IST
ਟ੍ਰਿਬਿਊਨ ਨਿਊਜ਼ ਸਰਵਿਸ
Advertisement
ਅੰਮ੍ਰਿਤਸਰ, 6 ਮਾਰਚ
ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ਼ੁਰੂ ਕਰਨ ਸਮੇਂ ਕਿਸੇ ਵੀ ਕਾਨੂੰਨੀ ਅੜਿੱਕੇ ਤੋਂ ਬਚਣ ਲਈ ਅਕਾਲ ਤਖ਼ਤ ਵੱਲੋਂ ਬਣਾਈ ਗਈ ਪੰਜ ਮੈਂਬਰੀ ਨਿਗਰਾਨ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਨਾਂ ਅੱਗੇ ਕੋਈ ਵਾਧੂ ਸ਼ਬਦ ਜੋੜਿਆ ਜਾ ਸਕਦਾ ਹੈ। ਪੰਜ ਮੈਂਬਰੀ ਕਮੇਟੀ ਵੱਲੋਂ ਇਸ ਮੁੱਦੇ ’ਤੇ ਕਾਨੂੰਨੀ ਮਾਹਿਰਾਂ ਅਤੇ ਹੋਰਨਾਂ ਨਾਲ ਵੀ ਵਿਚਾਰ ਚਰਚਾ ਕੀਤੀ ਜਾ ਰਹੀ ਹੈ ਤਾਂ ਜੋ 18 ਮਾਰਚ ਨੂੰ ਭਰਤੀ ਸ਼ੁਰੂ ਕਰਨ ਸਮੇਂ ਕੋਈ ਕਾਨੂੰਨੀ ਅੜਿੱਕਾ ਪੇਸ਼ ਨਾ ਆਵੇ। ਇਸ ਸਬੰਧ ਵਿੱਚ ਪੰਜ ਮੈਂਬਰੀ ਕਮੇਟੀ ਨੂੰ ਰਾਏ ਦਿੱਤੀ ਗਈ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਨਾਂ ਅੱਗੇ ਕੋਈ ਹੋਰ ਇੱਕ ਸ਼ਬਦ ਜੋੜ ਲਵੇ ਤਾਂ ਜੋ ਅਜਿਹੇ ਕਾਨੂੰਨੀ ਅੜਿੱਕੇ ਤੋਂ ਬਚਿਆ ਜਾ ਸਕੇ। ਕਮੇਟੀ ਵੱਲੋਂ 18 ਮਾਰਚ ਨੂੰ ਅਕਾਲ ਤਖ਼ਤ ’ਤੇ ਅਰਦਾਸ ਕਰਨ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ।
Advertisement
Advertisement