ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ’ਤੇ ਇਤਰਾਜ਼

05:28 AM Apr 11, 2025 IST
featuredImage featuredImage

ਚਰਨਜੀਤ ਭੁੱਲਰ

Advertisement

ਚੰਡੀਗੜ੍ਹ, 10 ਅਪਰੈਲ
ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਚੋਣ ਵਾਸਤੇ 12 ਅਪਰੈਲ ਨੂੰ ਹੋਣ ਵਾਲੀ ਚੋਣ ਪ੍ਰਕਿਰਿਆ ਨੂੰ ਮੁਅੱਤਲ ਕਰਨ ਦੀ ਅਪੀਲ ਕੀਤੀ ਹੈ। ਸੰਸਦ ਮੈਂਬਰ ਰੰਧਾਵਾ ਨੇ ਪਹਿਲਾਂ ਵੀ ਇਸ ਬਾਰੇ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਦਾ ਹਵਾਲਾ ਦਿੱਤਾ ਹੈ। ਰੰਧਾਵਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਅਤੇ ਅੰਦਰੂਨੀ ਚੋਣ ਪ੍ਰਕਿਰਿਆ ’ਚ ਤਕਨੀਕੀ ਤੇ ਵਿੱਤੀ ਗੜਬੜ ਹੋਣ ਦੀ ਗੱਲ ਆਖੀ ਹੈ। ਸ਼੍ਰੋਮਣੀ ਅਕਾਲੀ ਦਲ ਦਾ 12 ਅਪਰੈਲ ਨੂੰ ਅੰਮ੍ਰਿਤਸਰ ਵਿੱਚ ਤੇਜਾ ਸਿੰਘ ਸਮੁੰਦਰੀ ਹਾਲ ’ਚ ਡੈਲੀਗੇਟ ਇਜਲਾਸ ਹੋਣਾ ਹੈ। ਰੰਧਾਵਾ ਨੇ ਪੱਤਰ ’ਚ ਕਿਹਾ ਹੈ ਕਿ ਤੇਜਾ ਸਿੰਘ ਸਮੁੰਦਰੀ ਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੰਪਲੈਕਸ ਵਿੱਚ ਹੈ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦਾ ਆਪਣਾ ਸੰਵਿਧਾਨ ਹੈ। ਸ਼੍ਰੋਮਣੀ ਕਮੇਟੀ ਦੀ ਹਦੂਦ ’ਚ ਧਾਰਮਿਕ ਸਥਾਨ ’ਤੇ ਡੈਲੀਗੇਟ ਇਜਲਾਸ ਕਰਨਾ ਨਿਯਮਾਂ ਦੀ ਸਿੱਧੀ ਉਲੰਘਣਾ ਹੈ। ਰੰਧਾਵਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ’ਚ ਪਾਰਦਰਸ਼ਤਾ ਨਾ ਹੋਣ ’ਤੇ ਉਂਗਲ ਚੁੱਕੀ ਹੈ। ਰੰਧਾਵਾ ਨੇ ਲਿਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਕੋਈ ਵੀ ਸੂਚੀ ਜਨਤਕ ਨਹੀਂ ਕੀਤੀ ਗਈ। ਕੁੱਲ ਮੈਂਬਰਾਂ ਬਾਰੇ ਵੀ ਭੇਤ ਹੀ ਰੱਖਿਆ ਗਿਆ ਹੈ। ਇਹ ਵੀ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੋਣ ਪ੍ਰਕਿਰਿਆ ਆਪਣੇ ਚੰਡੀਗੜ੍ਹ ਦਫ਼ਤਰ ’ਚ ਹੀ ਕਰਨੀ ਚਾਹੀਦੀ ਸੀ। ਰੰਧਾਵਾ ਨੇ ਬਾਗ਼ੀ ਧੜੇ ਵੱਲੋਂ ਸ਼ੁਰੂ ਕੀਤੀ ਭਰਤੀ ਮੁਹਿੰਮ ਦੀ ਗੱਲ ਵੀ ਕੀਤੀ ਹੈ ਅਤੇ ਕਿਹਾ ਹੈ ਕਿ ਅੰਦਰੂਨੀ ਮਤਭੇਦ ਜ਼ਿਆਦਾ ਹਨ।

ਸ਼ਿਕਾਇਤ ਪਿੱਛੇ ਬਾਗੀ ਧੜੇ ਦਾ ਹੱਥ: ਚੀਮਾ
ਚੰਡੀਗੜ੍ਹ (ਟਨਸ): ਸ਼੍ਰੋਮਣੀ ਅਕਾਲੀ ਦਲ ਨੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਨ ਦੇ ਪਿੱਛੇ ਬਾਗ਼ੀ ਅਕਾਲੀ ਧੜੇ ਦਾ ਹੱਥ ਦੱਸਿਆ ਹੈ। ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ’ਚ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਅਕਾਲੀ ਦਲ ਨੂੰ ਮੁੜ ਮੈਦਾਨ ’ਚ ਨਿੱਤਰਨ ਤੋਂ ਰੋਕਣ ਦਾ ਯਤਨ ਹੈ। ਡਾ. ਚੀਮਾ ਨੇ ਕਿਹਾ ਕਿ ਰੰਧਾਵਾ ਨੇ ਰਾਹੁਲ ਗਾਂਧੀ ਤੇ ਮਲਿਕਾਰਜੁਨ ਖੜਗੇ ਦੇ ਨਿਰਦੇਸ਼ਾਂ ’ਤੇ ਸ਼ਿਕਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬਾਗ਼ੀ ਧੜੇ ਨੇ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣ ਲਈ ਭਾਜਪਾ ਤੇ ਆਮ ਆਦਮੀ ਪਾਰਟੀ ਨਾਲ ਰਲ ਕੇ ਕੰਮ ਕੀਤਾ ਤੇ ਹੁਣ ਉਸ ਨੇ ਕਾਂਗਰਸ ਨਾਲ ਹੱਥ ਮਿਲਾ ਲਏ ਹਨ। ਡਾ. ਚੀਮਾ ਨੇ ਕਿਹਾ ਕਿ ਬਾਗ਼ੀ ਧੜਾ ਪਾਰਟੀ ਦੀ ਮੈਂਬਰਸ਼ਿਪ ਭਰਤੀ ਨੂੰ ਧਰਮ ਨਾਲ ਜੋੜਨ ਦਾ ਯਤਨ ਕਰ ਰਿਹਾ ਹੈ ਅਤੇ ਇਸ ਦੀ ਮਾਨਤਾ ਰੱਦ ਕਰਵਾਉਣਾ ਚਾਹੁੰਦਾ ਹੈ। ਉਨ੍ਹਾਂ ਕਾਂਗਰਸ ਨੂੰ ਚੁਣੌਤੀ ਦਿੱਤੀ ਕਿ ਉਹ ਅਕਾਲੀ ਦਲ ਦੀ ਪਿੱਠ ਵਿੱਚ ਛੁਰਾ ਮਾਰਨ ਦੀ ਥਾਂ ਖੁੱਲ੍ਹ ਕੇ ਲੜਾਈ ਵਿੱਚ ਸਾਹਮਣੇ ਆਉਣ। ਇਸੇ ਦੌਰਾਨ ਅਕਾਲੀ ਦਲ ਦੀ ਪੰਜ ਮੈਂਬਰੀ ਭਰਤੀ ਕਮੇਟੀ ਨੇ ਸ਼ਿਕਾਇਤ ਮਾਮਲੇ ’ਚ ਕਿਹਾ ਕਿ ਧੜਿਆਂ ’ਚ ਵੰਡੀ ਕਾਂਗਰਸ ਪਾਰਟੀ ਆਪਣਾ ਘਰ ਸੰਭਾਲੇ ਅਤੇ ਉਨ੍ਹਾਂ ’ਚ ਦਖ਼ਲ ਦੀ ਲੋੜ ਨਹੀਂ। ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦੇ ਆਪਸੀ ਮਤਭੇਦ ਹਨ ਪਰ ਕਾਂਗਰਸ ਦਾ ਕਿਸੇ ਤਰ੍ਹਾਂ ਦਾ ਦਖ਼ਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisement

Advertisement