ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਤੇ ਵਰਕਰਾਂ ਦੀ ਮੀਟਿੰਗ
ਡੇਰਾ ਬਾਬਾ ਨਾਨਕ, 26 ਮਾਰਚ
ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਜਥੇਦਾਰ ਅਮਰੀਕ ਸਿੰਘ ਖਲੀਲਪੁਰ ਦੇ ਇੱਥੇ ਗ੍ਰਹਿ ਵਿਖੇ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਅਕਾਲੀ ਆਗੂਆਂ ਤੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਦਿੱਤੇ ਆਦੇਸ਼ਾਂ ਅਨੁਸਾਰ ਬਣਾਈ ਕਮੇਟੀ ਅਨੁਸਾਰ ਅਕਾਲੀ ਦਲ ਦੀ ਭਰਤੀ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ,ਸਾਬਕਾ ਚੇਅਰਮੈਨ ਮਨਮੋਹਨ ਸਿੰਘ ਪੱਖੋਕੇ, ਰਤਨ ਸਿੰਘ ਵਾਹਲਾ ਸਣੇ ਹੋਰ ਪਾਰਟੀ ਦੇ ਕੱਦਵਰ ਆਗੂ ਹਾਜ਼ਰ ਹੋਏ। ਇਸ ਮੌਕੇ ਜਥੇਦਾਰ ਛੋਟੇਪੁਰ ਵੱਲੋਂ ਹਾਜ਼ਰੀਨਾਂ ਆਗੂਆਂ ਨਾਲ ਸ੍ਰੀ ਅਕਾਲ ਤਖਤ ਦੀ ਫਸੀਲ ਤੋਂ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾ ਰਹੀ ਹੈ ਅਕਾਲੀ ਦਲ ਦੀ ਭਰਤੀ ਦਾ ਹਿੱਸਾ ਬਣਨ ’ਤੇ ਜਿੱਥੇ ਗੰਭੀਰ ਵਿਚਾਰਾਂ ਕੀਤੀਆਂ, ਉਥੇ ਆਉਂਦੀ ਚਾਰ ਅਪਰੈਲ ਨੂੰ ਪਿੰਡ ਕੋਟ ਸੰਤੋਖ ਰਾਏ ਵਿਖੇ ਹੋ ਰਹੀ ਪੰਥਕ ਕਾਨਫਰੰਸ ਵਿੱਚ ਸ਼ਾਮਲ ਹੋਣ ਸਬੰਧੀ ਵੀ ਵਿਚਾਰਾਂ ਕੀਤੀਆਂ ਗਈਆ। ਆਗੂਆਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਦਿੱਤੇ ਗਏ ਆਦੇਸ਼ਾਂ ਤਹਿਤ ਬਣਾਈ ਗਈ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੱਡੇ ਪੱਧਰ ਤੇ ਅਕਾਲੀ ਦਲ ਦੀ ਭਰਤੀ ਕਰਨਗੇ ਅਤੇ 4 ਅਪਰੈਲ ਨੂੰ ਕੋਟ ਸੰਤੋਖ ਰਾਏ ਵਿਖੇ ਹੋ ਰਹੀ ਪੰਥਕ ਕਾਨਫਰੰਸ ਵਿੱਚ ਕਾਫਲੇ ਦੇ ਰੂਪ ਵਿੱਚ ਪੁੱਜਣਗੇ।
ਇਸ ਮੌਕੇ ਸਤਿੰਦਰ ਸਿੰਘ ਖਲੀਲਪੁਰ ਸਾਬਕਾ ਸਰਪੰਚ, ਰਤਨ ਸਿੰਘ ਵਾਹਲਾ, ਕੁਲਬੀਰ ਸਿੰਘ ਮੱਲ੍ਹੀ, ਨਿਸ਼ਾਨ ਸਿੰਘ, ਹਰਵਿੰਦਰ ਸਿੰਘ, ਨਿਸ਼ਾਨ ਸਿੰਘ ਹਵੇਲੀਆਂ, ਕਰਨੈਲ ਸਿੰਘ ਡੇਰਾ ਬਾਬਾ ਨਾਨਕ, ਮਨਜੀਤ ਸਿੰਘ ਮੋਲੋਵਾਲੀ ਸਾਬਕਾ ਸਰਪੰਚ ਮੰਗੀਆਂ ਹਾਜ਼ਰ ਸਨ।