ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਕਮੇਟੀ ਚੋਣਾਂ: ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਅੱਜ

04:48 AM Jan 03, 2025 IST

ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 2 ਜਨਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਡਰਾਫਟ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 3 ਜਨਵਰੀ ਨੂੰ ਕਰਵਾਈ ਜਾ ਰਹੀ ਹੈ। ਡੀਸੀ-ਕਮ-ਜ਼ਿਲ੍ਹਾ ਚੋਣ ਅਫਸਰ ਅਮਿਤ ਕੁਮਾਰ ਪੰਚਾਲ ਵੱਲੋਂ ਜ਼ਿਲ੍ਹੇ ਦੇ ਸਾਰੇ ਰੀਵਾਇਜ਼ਿੰਗ ਅਥਾਰਟੀ-ਕਮ-ਐੱਸਡੀਐੱਮਜ਼ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਪਿੱਛੋਂ ਵੋਟਰ ਸੂਚੀਆਂ ਨੂੰ ਡਿਪਟੀ ਕਮਿਸ਼ਨਰ ਦਫ਼ਤਰ, ਸਬੰਧਤ ਐੱਸ.ਡੀ.ਐੱਮ. ਦਫਤਰ, ਤਹਿਸੀਲ ਦਫਤਰ, ਪਟਵਾਰ ਦਫਤਰਾਂ ਅਤੇ ਸਮੂਹ ਨੋਟੀਫਾਈਡ ਗੁਰਦੁਆਰਿਆਂ ਵਿੱਚ ਚਿਪਕਾਉਣ। ਉਨ੍ਹਾਂ ਦੱਸਿਆ ਕਿ ਮੁੱਢਲੀ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਦਾਅਵੇ ਤੇ ਇਤਰਾਜ਼ 24 ਜਨਵਰੀ ਤੱਕ ਪ੍ਰਾਪਤ ਕੀਤੇ ਜਾਣੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਦਾਅਵਾ ਇਤਰਾਜ਼ 1 ਤੋਂ ਵੱਧ ਵਿਅਕਤੀਆਂ ਸਬੰਧੀ ਨਹੀਂ ਕੀਤਾ ਜਾ ਸਕੇਗਾ ਤੇ ਹਰੇਕ ਦਾਅਵਾ ਇਤਰਾਜ਼ ਲਿਖਤੀ ਰੂਪ ਵਿੱਚ ਹੀ ਬਿਨੈਕਾਰ ਵੱਲੋਂ ਤਸਦੀਕ ਕੀਤਾ ਹੋਇਆ ਪ੍ਰਾਪਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਮਰੱਥ ਅਥਾਰਟੀ ਨੂੰ ਨਿੱਜੀ ਤੌਰ ’ਤੇ ਲਿਖਤੀ ਜਾਂ ਡਾਕ ਰਾਹੀਂ ਦਾਅਵੇ ਤੇ ਇਤਰਾਜ਼ ਭੇਜੇ ਜਾ ਸਕਦੇ ਹਨ। ਕੇਵਲ ਉਹ ਵਿਅਕਤੀ ਜਿਸਦੀ ਉਮਰ 21 ਸਾਲ ਜਾਂ ਉਸ ਤੋਂ ਉੱਪਰ ਹੋਵੇ ਤੇ ਜਿਸਦਾ ਨਾਮ ਉਸ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਪਹਿਲਾਂ ਹੀ ਦਰਜ ਹੋਵੇ, ਉਹ ਹੀ ਇਤਰਾਜ਼ ਪੇਸ਼ ਕਰ ਸਕਦਾ ਹੈ।

Advertisement

Advertisement