ਸ਼੍ਰੋਮਣੀ ਕਮੇਟੀ ਦਾ ਫ਼ੈਸਲਾ ਮੰਦਭਾਗਾ: ਬਜਾਜ
04:52 AM Mar 10, 2025 IST
ਪਟਿਆਲਾ: ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਦੋ ਸਿੰਘ ਸਾਹਿਬਾਨ ਨੂੰ ਹਟਾਉਣ ਦੀ ਕਾਰਵਾਈ ਦੀ ਚੁਫੇਰਿਓਂ ਨਿੰਦਾ ਹੋ ਰਹੀ ਹੈ। ਇਸੇ ਕੜੀ ਵਜੋਂ ਹੀ ਸ਼੍ਰੋਮਣੀ ਅਕਾਲੀ ਦਲ (ਬਾਦਲ ਦਲ) ਦੇ ਪਟਿਆਲਾ ਸ਼ਹਿਰੀ ਹਲਕੇ ਦੇ ਇੰਚਾਰਜ ਤੇ ਸਾਬਕਾ ਅਕਾਲੀ ਮੇਅਰ ਅਮਰਿੰਦਰ ਸਿੰਘ ਬਜਾਜ ਨੇ ਵੀ ਅਕਾਲੀ ਕਾਰਕੁਨਾਂ ਨਾਲ ਮੀਟਿੰਗ ਕਰਕੇ ਇਸ ਕਾਰਵਾਈ ’ਤੇ ਸਵਾਲ ਉਠਾਏ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਸ਼੍ਰੋਮਣੀ ਕਮੇਟੀ ਦਾ ਸਿੰਘ ਸਾਹਿਬਾਨ ਸਬੰਧੀ ਫੈਸਲਾ ਸਿੱਖਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਨਹੀਂ ਕਰਦਾ, ਇਹ ਹਿਰਦੇ ਵਲੂੰਧਰਨ ਵਾਲੀ ਕਾਰਵਾਈ ਹੈ। ਮੀਟਿੰਗ ’ਚ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਇੰਦਰਪਾਲ ਸਿੰਘ ਸੇਠੀ, ਗੁਰਵਿੰਦਰ ਸਿੰਘ ਸ਼ਕਤੀਮਾਨ, ਅਮਰਜੀਤ ਸਿੰਘ ਬਠਲਾ, ਗੁਰਮੀਤ ਸਿੰਘ, ਹਰਦਿਆਲ ਸਿੰਘ ਭੱਟੀ ਤੇ ਤਰਵਿੰਦਰ ਸਿੰਘ ਜੌਹਰ ਮੌਜੂਦ ਰਹੇ। -ਖੇਤਰੀ ਪ੍ਰਤੀਨਿਧ
Advertisement
Advertisement