ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ
05:39 AM Jun 09, 2025 IST
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਭਲਕੇ 9 ਜੂਨ ਨੂੰ ਹੋਵੇਗੀ ਜਿਸ ਵਿੱਚ ਅਹਿਮ ਸਿੱਖ ਮਾਮਲੇ ਵਿਚਾਰੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ 9 ਜੂਨ ਨੂੰ ਸਵੇਰੇ 11 ਵਜੇ ਰੱਖੀ ਗਈ ਹੈ। ਭਾਵੇਂ ਇਸ ਮੀਟਿੰਗ ਵਿੱਚ ਰੁਟੀਨ ਦੇ ਮਾਮਲੇ ਵਿਚਾਰੇ ਜਾਣੇ ਹਨ ਪਰ ਇਸ ਦੇ ਬਾਵਜੂਦ ਕਈ ਸਿੱਖ ਮਸਲੇ ਇਸ ਵੇਲੇ ਵਿਚਾਰ ਅਧੀਨ ਹਨ, ਜਿਨ੍ਹਾਂ ’ਤੇ ਵਿਚਾਰ ਹੋਣ ਦੀ ਸੰਭਾਵਨਾ ਹੈ। ਤਖ਼ਤ ਸਾਹਿਬਾਨ ਦੇ ਜਥੇਦਾਰਾਂ ਵਿਚਾਲੇ ਚੱਲ ਰਿਹਾ ਵਿਵਾਦ ਵੀ ਇਸ ਵੇਲੇ ਅਹਿਮ ਮਾਮਲਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਦੇ ਹੱਲ ਲਈ ਵਫ਼ਦ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਭੇਜਿਆ ਗਿਆ ਸੀ।
Advertisement
Advertisement