ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਕਮੇਟੀ ਦੇ ਸੇਵਾਮੁਕਤ ਕਰਮਚਾਰੀਆਂ ਦਾ ਸਨਮਾਨ

06:54 AM Feb 01, 2025 IST
featuredImage featuredImage
ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਤੇ ਮੈਨੇਜਰ ਜਗਤਾਰ ਸਿੰਘ ਦਾ ਸਨਮਾਨ ਕਰਦੇ ਹੋਏ ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ ਤੇ ਹੋਰ।

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 31 ਜਨਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਅੱਜ ਸ਼੍ਰੋਮਣੀ ਕਮੇਟੀ ਦਫਤਰ ਵਿਖੇ ਅਧਿਕਾਰੀਆਂ ਵੱਲੋਂ ਸਿਰੋਪਾਓ, ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ। ਸੇਵਾਮੁਕਤ ਹੋਏ ਕਰਮਚਾਰੀਆਂ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਤੇ ਭਾਈ ਲਖਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਚੀਫ਼ ਅਕਾਊਂਟੈਂਟ ਮਿਲਖਾ ਸਿੰਘ, ਮੈਨੇਜਰ ਜਗਤਾਰ ਸਿੰਘ ਸ਼ਹੂਰਾ, ਗੁਰਦੁਆਰਾ ਇੰਸਪੈਕਟਰ ਜਰਨੈਲ ਸਿੰਘ, ਕਲਰਕ ਬਲਵਿੰਦਰ ਸਿੰਘ, ਕਵੀਸ਼ਰ ਭਾਈ ਬਲਜੀਤ ਸਿੰਘ, ਹੈਲਪਰ ਗੁਰਦੀਪ ਸਿੰਘ, ਸੇਵਾਦਾਰ ਸਰਵਣ ਸਿੰਘ, ਗੁਰਦਿਆਲ ਸਿੰਘ, ਜਰਨੈਲ ਸਿੰਘ, ਲਾਭ ਸਿੰਘ, ਹਰਨੇਕ ਸਿੰਘ, ਕਸ਼ਮੀਰ ਸਿੰਘ, ਦਿਲਬਾਗ ਸਿੰਘ, ਦਲਬੀਰ ਸਿੰਘ ਤੇ ਸੁਖਦੇਵ ਸਿੰਘ ਸ਼ਾਮਲ ਸਨ।
ਇਨ੍ਹਾਂ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਸਨਮਾਨ ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਸੇਵਾਮੁਕਤ ਹੋਏ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਨਵੇਂ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਤਜ਼ਰਬੇ ਤੋਂ ਸੇਧ ਲੈਣ ਲਈ ਪ੍ਰੇਰਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਤੇਜਿੰਦਰ ਸਿੰਘ ਪੱਡਾ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਮਨਜੀਤ ਸਿੰਘ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਸੁਰਜੀਤ ਸਿੰਘ ਰਾਣਾ ਸਮੇਤ ਸੇਵਾਮੁਕਤ ਹੋਏ ਕਰਮਚਾਰੀਆਂ ਦੇ ਰਿਸ਼ਤੇਦਾਰ ਮੌਜੂਦ ਸਨ।

Advertisement

Advertisement
Advertisement