ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਕਮੇਟੀ ਨੇ ਭਗਤ ਕਬੀਰ ਦਾ ਜਨਮ ਦਿਹਾੜਾ ਮਨਾਇਆ

06:28 AM Jun 12, 2025 IST
featuredImage featuredImage
ਜਨਮ ਦਿਹਾੜਾ ਮਨਾਉਣ ਮੌਕੇ ਅਰਦਾਸ ’ਚ ਸ਼ਾਮਲ ਸ੍ਰੋਮਣੀ ਕਮੇਟੀ ਦੇ ਮੁਲਾਜ਼ਮ ਤੇ ਸੰਗਤ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 11 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ’ਚ ਅਖੰਡ ਪਾਠ ਦੇ ਭੋਗ ਤੋਂ ਬਾਅਦ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਤੇ ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ ਤੇ ਸੰਗਤ ਨਾਲ ਭਗਤ ਕਬੀਰ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਸਿੱਖਿਆਵਾਂ ਬਾਰੇ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਕਿਹਾ ਕਿ ਭਗਤ ਕਬੀਰ ਨੇ ਸਮਾਜਿਕ ਕੁਰੀਤੀਆਂ ਦਾ ਵਿਰੋਧ ਕਰਦਿਆਂ ਅਕਾਲ ਪੁਰਖ ਦੀ ਭਗਤੀ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸਮਾਜ ਅੰਦਰ ਜਾਤ-ਪਾਤ ਦੇ ਵਿਤਕਰੇ ਵਿਰੁੱਧ ਆਵਾਜ਼ ਚੁੱਕੀ ਅਤੇ ਨੇਕੀ ਦਾ ਮਾਰਗ ਅਪਣਾਉਣ ਲਈ ਪ੍ਰੇਰਿਆ। ਇਸ ਮੌਕੇ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ ਤੇ ਜਸਪਾਲ ਸਿੰਘ ਢੱਡੇ ਸਮੇਤ ਵੱਡੀ ਗਿਣਤੀ ’ਚ ਸੰਗਤ ਹਾਜ਼ਰ ਸੀ।

Advertisement

Advertisement