ਸ਼੍ਰੋਮਣੀ ਕਮੇਟੀ ਨੇ ਸਰਾਵਾਂ, ਸਕੂਲ ਤੇ ਕਾਲਜ ਲੋਕਾਂ ਵਾਸਤੇ ਖੋਲ੍ਹੇ
05:56 AM May 11, 2025 IST
ਅੰਮ੍ਰਿਤਸਰ: ਭਾਰਤ-ਪਾਕਿਸਤਾਨ ਵਿਚਾਲੇ ਜੰਗ ਬੰਦੀ ਦਾ ਫ਼ੈਸਲਾ ਹੋ ਗਿਆ ਪਰ ਇਸ ਤੋਂ ਪਹਿਲਾ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਇਲਾਕਿਆਂ ਵਿਚੋਂ ਉਠਾਏ ਜਾ ਰਹੇ ਲੋਕਾਂ ਦੇ ਰਹਿਣ ਲਈ ਜਿਥੇ ਗੁਰਦੁਆਰਾ ਸਾਹਿਬਾਨ ਅੰਦਰ ਸਰਾਵਾਂ ਦੇਣ ਦੀ ਪਹਿਲਕਦਮੀ ਕੀਤੀ ਸੀ, ਉਥੇ ਹੁਣ ਸੰਸਥਾ ਦੇ ਪ੍ਰਬੰਧ ਵਾਲੇ ਸਕੂਲ ਕਾਲਜ ਵੀ ਰਿਹਾਇਸ਼ ਲਈ ਖੋਲ੍ਹ ਦਿੱਤੇ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਹੱਦੀ ਇਲਾਕਿਆਂ ਦੇ ਲੋਕਾਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਵਿੱਚ ਰਹਿਣ ਲਈ ਸਰਾਵਾਂ ਅਤੇ ਲੰਗਰ ਦਾ ਪ੍ਰਬੰਧ ਕਰਨ ਦਾ ਫੈਸਲਾ ਕੀਤਾ ਸੀ, ਜਿਸ ਵਿਚ ਵਾਧਾ ਕਰਦਿਆਂ ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲ ਅਤੇ ਕਾਲਜਾਂ ਵਿਚ ਵੀ ਰਿਹਾਇਸ਼ ਦੇ ਪ੍ਰਬੰਧ ਕੀਤੇ ਹਨ।-ਟ੍ਰਿਬਿਊਨ ਨਿਊਜ਼ ਸਰਵਿਸ
Advertisement
Advertisement