ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਕਮੇਟੀ ਵੱਲੋਂ ਮਾਊਂਟ ਆਬੂ ’ਚ ਗੁਰਮਤਿ ਸਮਾਗਮ

05:49 AM Jun 18, 2025 IST
featuredImage featuredImage
ਮਾਊਂਟ ਆਬੂ ’ਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ।

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 17 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਦਰਸ਼ਨ ਮਾਊਂਟ ਆਬੂ (ਰਾਜਸਥਾਨ) ਵਿਚ ਤਿੰਨ ਦਿਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਵਲੋਂ ਇਸ ਸਾਲ ਵਿਚ ਗੁਰੂ ਤੇਗ ਬਹਾਦਰ, ਭਾਈ ਮਤੀਦਾਸ, ਭਾਈ ਸਤੀਦਾਸ ਤੇ ਭਾਈ ਦਿਆਲਾ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਤੇ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ ਦੇਸ਼ ਭਰ ਵਿਚ ਕਰਨ ਦੀ ਯੋਜਨਾ ਹੈ ਜਿਸ ਤਹਿਤ ਮਾਊਂਟ ਆਬੂ ਵਿਚ ਸਮਾਗਮ ਕੀਤਾ ਗਿਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਅਭਿਆਸੀ ਅਤੇ ਮੀਤ ਸਕੱਤਰ ਸੁਖਬੀਰ ਸਿੰਘ ਨੇ ਸ਼ਮੂਲੀਅਤ ਕੀਤੀ। ਅਖੰਡ ਪਾਠ ਦੇ ਭੋਗ ਮਗਰੋਂ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ ਤੇ ਭਾਈ ਅਮਨਦੀਪ ਸਿੰਘ ਦੇ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਸਿੱਖ ਮਿਸ਼ਨ ਦੇ ਪ੍ਰਚਾਰਕ ਭਾਈ ਕੁਲਦੀਪ ਸਿੰਘ ਨੇ ਕਥਾ-ਵਿਚਾਰਾਂ ਕੀਤੀਆਂ। ਭਾਈ ਅਭਿਆਸੀ ਨੇ ਕਿਹਾ ਕਿ ਸਿੱਖ ਇਤਿਹਾਸ ਨਾਲ ਸਬੰਧਤ ਆ ਰਹੀਆਂ ਸ਼ਤਾਬਦੀਆਂ ਨੂੰ ਕੌਮੀ ਪੱਧਰ ’ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਇਨ੍ਹਾਂ ਸਮਾਗਮਾਂ ਦਾ ਮਕਸਦ ਜਿਥੇ ਸਿੱਖੀ ਦਾ ਪ੍ਰਚਾਰ ਕਰਨਾ ਹੈ, ਉਥੇ ਹੀ ਸੰਗਤ ਅੰਦਰ ਆ ਰਹੀਆਂ ਸ਼ਤਾਬਦੀਆਂ ਬਾਰੇ ਜਾਗਰੂਕਤਾ ਪੈਦਾ ਕਰਨੀ ਵੀ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਅਤੇ ਰਾਜਸਥਾਨ ਵਿਚ ਹੋਰ ਸਮਾਗਮਾਂ ਦੀਆਂ ਤਰੀਕਾਂ ਜਲਦ ਮਿੱਥ ਲਈਆਂ ਜਾਣਗੀਆਂ।

Advertisement

Advertisement