ਸ਼ੰਭੂ ਪੁਲੀਸ ਵੱਲੋਂ 50 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਮੁਲਜ਼ਮ ਕਾਬੂ
05:42 AM May 30, 2025 IST
ਖੇਤਰੀ ਪ੍ਰਤੀਨਿਧ
Advertisement
ਪਟਿਆਲਾ, 29 ਮਈ
ਥਾਣਾ ਸ਼ੰਭੂ ਦੇ ਐੱਸਐੱਚਓ ਇੰਸਪੈਕਟਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਲਈ ਇੱਕ ਪੁਲੀਸ ਟੀਮ ਨੇ ਐੱਸਪੀ (ਡੀ) ਗੁਰਵੰਸ ਬੈਂਸ ਅਤੇ ਘਨੌਰ ਦੇ ਡੀਐੱਸਪੀ ਹਰਮਨਪ੍ਰੀਤ ਚੀਮਾ ਦੀ ਦੇਖਰੇਖ ਹੇਠ ਹੇਠਾਂ ਅਮਲ ਵਿੱਚ ਲਿਆਂਦੀ ਗਈ ਇੱਕ ਕਾਰਵਾਈ ਦੌਰਾਨ ਇੱਕ ਵਿਅਕਤੀ ਨੂੰ 50,040 ਵੱਧ ਨਸ਼ੇ ਦੀਆਂ (ਲੋਮੋਟਿਲ) ਗੋਲੀਆਂ ਸਣੇ ਕਾਬੂ ਕੀਤਾ ਹੈ। ਐੱਸਐੱਸਪੀ ਵਰੁਣ ਸ਼ਰਮਾ ਨੇ ਪ੍ਰੈੱਸ ਕਾਨਫਰਸ ਦੌਰਾਨ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੁਦਰਸ਼ਨ ਪੁੱਤਰ ਰਾਜਿੰਦਰ ਸਿੰਘ ਵਾਸੀ ਯੂਪੀ ਵਜੋਂ ਹੋਈ ਹੈ। ਮੁਲਜ਼ਮ ਦਾ ਪੁਲੀਸ ਰਿਮਾਂਡ ਲੈ ਲਿਆ ਗਿਆ ਹੈ ਤੇ ਉਸ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਐੱਸਐੱਸਪੀ ਵਰੁਣ ਸ਼ਰਮਾ ਦਾ ਕਹਿਣਾ ਸੀ ਕਿ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿੱਚ ਕਿਸੇ ਵੀ ਸ਼ਖਸ ਨਾਲ ਕੋਈ ਢਿੱਲ ਨਹੀਂ ਵਰਤੀ ਜਾਵੇਗੀ।
Advertisement
Advertisement