ਸਾਂਝਾ ਅਧਿਆਪਕ ਮੋਰਚਾ ਤੇ ਡੀਟੀਐੱਫ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਬੇਸਿੱਟਾ
07:42 AM Dec 22, 2024 IST
ਨਿੱਜੀ ਪੱਤਰ ਪ੍ਰੇਰਕ
Advertisement
ਖਮਾਣੋਂ, 21 ਦਸੰਬਰ
ਸੂਬਾ ਕਨਵੀਨਰ ਬਲਜੀਤ ਸਿੰਘ ਸਲਾਣਾ, ਸੁਖਵਿੰਦਰ ਸਿੰਘ ਚਾਹਲ, ਹਰਜੀਤ ਸਿੰਘ ਜੁਨੇਜਾ ਨੇ ਦੱਸਿਆ ਕਿ ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਸਿੱਖਿਆ ਮੰਤਰੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਬੇਸਿੱਟਾ ਰਹੀ। ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਪੀਟੀਆਈਜ਼ / ਆਰਟ ਐਂਡ ਕਰਾਫਟ ਟੀਚਰਜ਼ ਆਦਿ ਸੀਐਂਡਵੀ ਅਧਿਆਪਕਾਂ ਦੇ ਪੇਅ ਸਕੇਲਾਂ ਸਬੰਧੀ ਵਿੱਤ ਵਿਭਾਗ ਵਲੋਂ ਜਾਰੀ ਤਰਕਹੀਣ ਸਪੀਕਿੰਗ ਆਰਡਰ ਤੁਰੰਤ ਰੱਦ ਕਰਨ ਸਬੰਧੀ ਮੰਗ ਰੱਖੀ ਪਰ ਸਿੱਖਿਆ ਮੰਤਰੀ ਨੇ ਇਹ ਮਸਲਾ ਵਿੱਤ ਵਿਭਾਗ ਦੇ ਅਧਿਕਾਰ ਖੇਤਰ ਦਾ ਕਹਿ ਕੇ ਇਸ ਦਾ ਹੱਲ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਮੰਤਰੀ ਤਰੱਕੀਆਂ ਤੇ ਨਿਯੁਕਤੀਆਂ ਸਮੇਂ ਸਮੁੱਚੇ ਸਕੂਲਾਂ ਦੀਆਂ ਖਾਲੀ ਪੋਸਟਾਂ ਦਿਖਾਉਣ ਅਤੇ ਅਧਿਆਪਕਾਂ ਦੇ ਮਸਲਿਆਂ ਸਬੰਧੀ ਸੰਜੀਦਾ ਨਹੀਂ ਹੈ, ਜਿਸ ਕਰਕੇ 23 ਦਸੰਬਰ ਨੂੰ ਖਮਾਣੋ ਅਤੇ ਅਮਲੋਹ ਵਿਖੇ ਸਿੱਖਿਆ ਮੰਤਰੀ ਦੇ ਪੁਤਲੇ ਫੂਕੇ ਜਾਣਗੇ।
Advertisement
Advertisement