ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਂਝਾ ਅਧਿਆਪਕ ਮੋਰਚਾ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ

05:36 AM May 04, 2025 IST
featuredImage featuredImage
ਸਿੱਖਿਆ ਮੰਤਰੀ ਦਾ ਪੁਤਲਾ ਫੂਕਦੇ ਹੋਏ ਅਧਿਆਪਕ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ

Advertisement

ਸੰਗਰੂਰ, 3 ਮਈ
ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਅਤੇ ਵਾਰ-ਵਾਰ ਮੀਟਿੰਗਾਂ ਤੋਂ ਮੁੱਕਰਨ ਦੇ ਰੋਸ ਵਜੋਂ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ ਹੇਠ ਅਧਿਆਪਕਾਂ ਵੱਲੋਂ ਇੱਥੇ ਡੀਸੀ ਕੰਪਲੈਕਸ ਅੱਗੇ ਸਿੱਖਿਆ ਮੰਤਰੀ ਦਾ ਪੁਤਲਾ ਫ਼ੂਕਦਿਆਂ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ। ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਇਕਾਈ ਸੰਗਰੂਰ ਵੱਲੋਂ ਅਧਿਆਪਕ ਆਗੂ ਕ੍ਰਿਸ਼ਨ ਦੁੱਗਾਂ, ਗੁਰਜੰਟ ਸਿੰਘ ਵਾਲੀਆ, ਦੇਵੀ ਦਿਆਲ, ਵਰਿੰਦਰਜੀਤ ਸਿੰਘ ਬਜਾਜ, ਸਰਬਜੀਤ ਸਿੰਘ ਪੁੰਨਾਵਾਲ ਅਤੇ ਗੁਰਸੇਵਕ ਸਿੰਘ ਕਲੇਰ ਨੇ ਸੰਬੋਧਨ ਕਰਦਿਆਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦਾ ਉਜਾੜਾ ਕਰਨ, ਪੁਰਾਣੀ ਪੈਨਸ਼ਨ ਨੂੰ ਬਹਾਲ ਨਾ ਕਰਨ, ਅਧਿਆਪਕ ਮੰਗਾਂ ਮਸਲਿਆਂ ਦੀ ਅਣਦੇਖੀ ਕਰਨ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ ਨਾ ਕਰਨ ਅਤੇ ਹੋਰ ਵੱਖ ਵੱਖ ਕੈਟਾਗਰੀਆਂ ਦੇ ਕੱਚੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਨਾ ਕਰਨ, 8886 ਅਧਿਆਪਕਾਂ ਦੇ ਪੈਂਡਿੰਗ ਮਸਲੇ ਨਾ ਹੱਲ ਕਰਨ, 3704 ਅਤੇ 899 ਕੈਟਾਗਰੀ ਭਰਤੀ ਦੇ ਕੁਝ ਅਧਿਆਪਕਾਂ ਤੇ ਸਰਕਾਰੀ ਸੇਵਾ ਤੋਂ ਬਾਹਰ ਕਰਨ ਦੀ ਤਲਵਾਰ ਲਟਕਾਉਣ, ਤਨਖਾਹ ਦੁਹਰਾਈ ਦੇ ਬਕਾਏ, ਮਹਿੰਗਾਈ ਭੱਤੇ, ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਰੋਕਣ, ਸਿੱਖਿਆ ਕ੍ਰਾਂਤੀ ਦੇ ਝੂਠੇ ਸਰਕਾਰੀ ਡਰਾਮੇ ਕਰਨ ਅਤੇ ਹੱਕ ਮੰਗਦੇ ਅਧਿਆਪਕਾਂ ਤੇ ਪੁਲੀਸ ਤਸ਼ੱਦਦ ਕਰਨ ਵਿਰੁੱਧ ਪੰਜਾਬ ਦੇ ਅਧਿਆਪਕਾਂ ਵਿੱਚ ਸਰਕਾਰ ਖਿਲਾਫ ਭਾਰੀ ਰੋਸ ਹੈ। ਜੇਕਰ ਸਿੱਖਿਆ ਮੰਤਰੀ ਪੰਜਾਬ ਵੱਲੋਂ ਅਧਿਆਪਕ ਮੰਗਾਂ ਮਸਲਿਆਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੀ 10 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ ਵਿੱਚ ਜ਼ਬਰਦਸਤ ਝੰਡਾ ਮਾਰਚ ਕੀਤਾ ਜਾਵੇਗਾ। ਇਸ ਮੌਕੇ ਬੱਗਾ ਸਿੰਘ, ਜੁਝਾਰ ਸਿੰਘ, ਬਲਵਿੰਦਰ ਸਿੰਘ, ਸੌਰਵ ਜੋਸ਼ੀ, ਹਰਦੀਪ ਸਿੰਘ, ਹਰੀਸ਼ ਕੁਮਾਰ, ਲਖਬੀਰ ਸਿੰਘ ਸੋਹੀ, ਅਮਰਪਾਲ ਸਿੰਘ, ਕੁਲਵੰਤ ਸਿੰਘ ਅਮਰਗੜ੍ਹ, ਗੁਰਵਿੰਦਰ ਸਿੰਘ ਜਲਾਨ, ਜਸਵਿੰਦਰ ਪਾਲ ਸਿੰਘ ਸਮਰਾ, ਅਮਨਦੀਪ ਸਿੰਘ ਕਲੇਰ, ਬਰਿੰਦਰ ਸਿੰਘ ਭੱਟੀਵਾਲ, ਓਮ ਪ੍ਰਕਾਸ਼, ਜਗਤਾਰ ਸਿੰਘ ਚੱਠਾ, ਭਗਵੰਤ ਸਿੰਘ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਆਗੂ ਸਾਥੀ ਮਾਲਵਿੰਦਰ ਸਿੰਘ ਅਤੇ ਬਲਦੇਵ ਸਿੰਘ ਬਡਰੁੱਖਾਂ ਮੌਜੂਦ ਸਨ।

Advertisement
Advertisement