ਸਾਂਵਰਾ ਕਤਲ ਮਾਮਲੇ ’ਚ ਮੁੱਖ ਮੁਲਜ਼ਮ ਗ੍ਰਿਫ਼ਤਾਰ
05:06 AM Jun 03, 2025 IST
ਪ੍ਰਭੂ ਦਿਆਲ/ਜਗਤਾਰ ਸਮਾਲਸਰ
Advertisement
ਸਿਰਸਾ/ਏਲਨਾਬਾਦ, 2 ਜੂਨ
ਇੱਥੋਂ ਦੇ ਪਿੰਡ ਰੂਪਵਾਸ ਵਿੱਚ ਬੀਤੇ ਦਿਨ ਇੱਕ ਨੌਜਵਾਨ ਨੂੰ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰਨ ਦੇ ਮਾਮਲੇ ’ਚ ਪੁਲੀਸ ਨੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਾਥੂਸਰੀ ਚੌਪਾਟਾ ਥਾਣੇ ਦੇ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਸਾਂਵਰਾ ਦੇ ਪਿਤਾ ਰਾਮੇਸ਼ਵਰ ਦਾਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਰੋਹਤਾਸ਼ ਪੁੱਤਰ ਭੂਪ ਸਿੰਘ ਵਾਸੀ ਰੂਪਵਾਸ ਜ਼ਿਲ੍ਹਾ ਸਿਰਸਾ ਵਜੋਂ ਹੋਈ ਹੈ। ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨਾਂ ਦੇ ਰਿਮਾਂਡ ’ਤੇ ਲਿਆ ਗਿਆ ਹੈ ਅਤੇ ਰਿਮਾਂਡ ਦੌਰਾਨ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਉਸ ਦੇ ਹੋਰ ਸਾਥੀਆਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਥਾਣਾ ਇੰਚਾਰਜ ਨੇ ਦੱਸਿਆ ਕਿ ਕਤਲ ਦੀ ਘਟਨਾ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
Advertisement
Advertisement