ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ

05:17 AM Jun 20, 2025 IST
featuredImage featuredImage

ਪੱਤਰ ਪ੍ਰੇਰਕ
ਮਾਨਸਾ, 19 ਜੂਨ
ਜ਼ਿਲ੍ਹਾ ਮੈਜਿਸਟਰੇਟ ਕੁਲਵੰਤ ਸਿੰਘ ਨੇ ਮਾਨਸਾ ਜ਼ਿਲ੍ਹੇ ਦੇ ਸਾਈਬਰ ਕੈਫੇ, ਐੱਸਟੀਡੀ ਅਤੇ ਪੀਸੀਓ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਦੇ ਸਾਈਬਰ ਕੈਫੇ, ਐੱਸਟੀਡੀ ਅਤੇ ਪੀਸੀਓ ਆਦਿ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਰਜਿਸਟਰ ਲਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ ਰਜਿਸਟਰ ਵਿੱਚ ਆਪਣੇ ਹੱਥ ਨਾਲ ਇੰਦਰਾਜ ਕਰੇਗਾ ਅਤੇ ਹਸਤਾਖ਼ਰ ਕਰਨੇ ਵੀ ਲਾਜ਼ਮੀ ਹੋਣਗੇ। ਉਨ੍ਹਾਂ ਕਿਹਾ ਕਿ ਕੈਫੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਛਾਣ ਕੈਫੇ ਮਾਲਕ ਵੱਲੋਂ ਉਸ ਦੇ ਪਛਾਣ ਪੱਤਰ, ਵੋਟਰ ਕਾਰਡ, ਡਰਾਈਵਿੰਗ ਲਾਇਸੈਂਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਫੇ ’ਚ ਆਉਣ ਵਾਲੇ ਕਿਸੇ ਵਿਅਕਤੀ ’ਤੇ ਸ਼ੱਕ ਹੋਣ ਉਤੇ ਕੈਫੇ ਮਾਲਕ ਤੁਰੰਤ ਸਬੰਧਤ ਥਾਣੇ ਨੂੰ ਸੂਚਿਤ ਕਰੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ। ਇਹ ਹੁਕਮ 31 ਜੁਲਾਈ ਤੱਕ ਲਾਗੂ ਰਹੇਗਾ।

Advertisement

Advertisement