ਸਾਈਬਰ ਧੋਖਾਧੜੀ ਦੇ ਦੋਸ਼ ਹੇਠ ਦੋ ਮੁਲਜ਼ਮ ਗ੍ਰਿਫ਼ਤਾਰ
07:13 AM Apr 13, 2025 IST
ਨਿੱੱਜੀ ਪੱਤਰ ਪ੍ਰੇਰਕਸਿਰਸਾ, 12 ਅਪਰੈਲ
Advertisement
ਪੁਲੀਸ ਦੀ ਸਾਈਬਰ ਕ੍ਰਾਈਮ ਟੀਮ ਨੇ ਇਕ ਵਿਅਕਤੀ ਨਾਲ ਸਾਈਬਰ ਠੱਗੀ ਦੇ ਮਾਮਲੇ ਵਿੱਚ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਰਸ਼ੀਦ ਮੁਹੰਮਦ ਕਲਾਲ ਅਤੇ ਸੁਰਿੰਦਰ ਕੁਮਾਰ, ਵਾਸੀ ਪਿੰਡ ਕਕੜਾ, ਜ਼ਿਲ੍ਹਾ ਸੀਕਰ, ਰਾਜਸਥਾਨ ਵਜੋਂ ਹੋਈ ਹੈ। ਐੱਸਪੀ ਨੇ ਦੱਸਿਆ ਕਿ ਪਿੰਡ ਸੁਖਚੈਨ ਦੇ ਨੌਜਵਾਨ ਹਰਪ੍ਰੀਤ ਸਿੰਘ ਨੂੰ ਟੈਲੀਗ੍ਰਾਮ ਨਾਲ ਜੋੜ ਕੇ ਅਤੇ ਸ਼ੇਅਰ ਬਾਜ਼ਾਰ ਵਿੱਚ ਮੋਟੇ ਮੁਨਾਫ਼ੇ ਦਾ ਲਾਲਚ ਦੇ ਕੇ 22 ਲੱਖ 82 ਹਜ਼ਾਰ 239 ਰੁਪਏ ਦੀ ਠੱਗੀ ਮਾਰੀ ਗਈ ਸੀ। ਇਸ ਮਾਮਲੇ ’ਚ ਸ਼ਾਮਲ ਦੋ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਨੌਜਵਾਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ
Advertisement
Advertisement