ਸਾਕਾ ਚਮਕੌਰ ਸਾਹਿਬ ਨੂੰ ਸਮਰਪਿਤ ਲੰਗਰ
06:05 AM Dec 24, 2024 IST
ਨਿੱਜੀ ਪੱਤਰ ਪ੍ਰੇਰਕ
Advertisement
ਖੰਨਾ, 23 ਦਸੰਬਰ
ਨੇੜਲੇ ਪਿੰਡ ਲਲਹੇੜੀ ਵਿੱਚ ਅੱਜ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਚਮਕੌਰ ਸਾਹਿਬ ਦੇ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਚੱਲ ਰਹੇ ਸਮਾਗਮਾਂ ਦੌਰਾਨ ਚਾਹ, ਛੋਲੇ ਪੁਰੀਆਂ ਤੇ ਕੜਾਹ ਪ੍ਰਸ਼ਾਦ ਦਾ ਲੰਗਰ ਲਾਇਆ ਗਿਆ। ਇਸ ਮੌਕੇ ਗੁਰਮੇਲ ਸਿੰਘ ਅਤੇ ਸੁਰਿੰਦਰ ਸਿੰਘ ਚਾਹਲ ਨੇ ਲੋਕਾਂ ਨੂੰ ਗੁਰੂ ਸਾਹਿਬਾਨਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਿਆ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਛੋਟੀ ਉਮਰ ਵਿੱਚ ਹੀ ਬੱਚਿਆਂ ਨੂੰ ਸਿੱਖ ਧਰਮ ਨਾਲ ਜੋੜਿਆ ਜਾਵੇ ਤਾਂ ਜੋ ਭਵਿੱਖ ਵਿਚ ਉਹ ਆਪਣੇ ਵਿਰਸੇ ਦੀ ਸੰਭਾਲ ਕਰ ਸਕਣ। ਇਸ ਮੌਕੇ ਕਰਨੈਲ ਸਿੰਘ, ਸੁਖਵਿੰਦਰ ਸਿੰਘ, ਕ੍ਰਿਸ਼ਨ ਸਹੋਤਾ, ਲਖਬੀਰ ਸਿੰਘ, ਹੁਸ਼ਿਆਰ ਸਿੰਘ, ਗੁਰਮੁੱਖ ਸਿੰਘ, ਗੁਰਪ੍ਰੀਤ ਕੌਰ, ਅਜੈਵਿੰਦਪਾਲ ਸਿੰਘ, ਅਰਸ਼ਪ੍ਰੀਤ ਸਿੰਘ, ਰਵਨੀਤ ਕੌਰ, ਕੁਲਵੰਤ ਸਿੰਘ, ਵਿਸ਼ਵਜੀਤ ਸਿੰਘ, ਪਰਮਜੀਤ ਕੌਰ, ਸ਼ਿੰਗਾਰਾ ਸਿੰਘ ਤੇ ਹੋਰਨਾਂ ਨੇ ਲੰਗਰ ’ਚ ਸੇਵਾ ਨਿਭਾਈ।
Advertisement
Advertisement