ਸਾਕਾ ਸਰਹਿੰਦ ਬਾਰੇ ਯਾਦਗਾਰੀ ਨਾਟਕ ਖੇਡਿਆ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 24 ਦਸੰਬਰ
ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵਿੱਚ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਵਿਦਿਆਰਥੀਆਂ ਦੁਨੀਆਂ ਦੇ ਇਤਿਹਾਸ ਵਿੱਚ ਕਿਤੇ ਹੋਰ ਨਾ ਮਿਲਣ ਵਾਲੀ ਮਿਸਾਲ ਮਾਤਾ ਗੁਜ਼ਰ ਕੌਰ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦੇ ਸਮੇਂ ਨੂੰ ਅੱਖਾਂ ਦੇ ਸਾਹਮਣੇ ਲਿਆਉਣ ਦਾ ਯਤਨ ਕੀਤਾ। ਵਿਦਿਆਰਥੀਆਂ ਨੂੰ ਮਾਣ-ਮਤੇ ਸਿੱਖ ਇਤਿਹਾਸ ਨਾਲ ਜਾਣੂ ਕਰਵਾਉਂਦੇ ਹੋਏ ਸਾਹਿਬਜ਼ਾਦਿਆਂ ਦੇ ਇਤਿਹਾਸ ਦੀ ਜਾਣਕਾਰੀ ਦਿੱਤੀ। ਉੱਥੇ ਵਿਦਿਆਰਥੀਆਂ ਨੇ ਖ਼ੁਦ ਵੀ ਸ਼ਬਦ ਕੀਰਤਨ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਤਤਕਾਲ ਸਮੇਂ ਦੇ ਰੂ-ਬਰੂ ਕਰਦੇ ਹੋਏ ਸਾਕਾ ਸਰਹਿੰਦ ’ਤੇ ਇੱਕ ਨਾਟਕ ਦਾ ਮੰਚਨ ਵੀ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦੇ ਫ਼ਿਲਮ ਵੀ ਦਿਖਾਈ।
ਡਾਇਰੈਕਟਰ ਰਣਜੀਤ ਕੌਰ ਨੇ ਵਿਦਿਆਰਥੀਆਂ ਨੂੰ ਆਪਣੇ ਵਡਮੁੱਲੇ ਇਤਿਹਾਸ ਤੋਂ ਸਿੱਖਿਆਂ ਲੈਂਦੇ ਹੋਏ ਮਹਾਨ ਗੁਰੂਆਂ ਵੱਲੋਂ ਦਰਸਾਏ ਰਸਤੇ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਪ੍ਰਿੰਸੀਪਲ ਗਿਆਨ ਜੋਤ ਕੌਰ ਨੇ ਬੱਚਿਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ।