ਸਾਦਿਕ-ਜੰਡ ਸਾਹਿਬ ਰੋਡ ਦੀ ਜਲਦ ਹੋਵੇਗੀ ਮੁਰੰਮਤ
04:40 AM May 13, 2025 IST
ਸਾਦਿਕ: ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਸਾਦਿਕ-ਜੰਡ ਸਾਹਿਬ ਰੋਡ ’ਤੇ 11.50 ਕਿਲੋਮੀਟਰ ਲੰਮੇ ਹਿੱਸੇ ਦੀ 3.95 ਲੱਖ ਰੁਪਏ ਨਾਲ ਰਿਪੇਅਰ ਕਰਨ ਦੀ ਪ੍ਰਵਾਨਗੀ ਪੰਜਾਬ ਸਰਕਾਰ ਕੋਲੋਂ ਮਿਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਸੜਕ ਦੇ ਐਸਟੀਮੇਟ ਮਨਜ਼ੂਰ ਕਰਵਾ ਕੇ ਟੈਂਡਰ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਾਦਿਕ ਜੰਡ ਸਾਹਿਬ ਰੋਡ ਦੀ ਹਾਲਤ ਖਰਾਬ ਹੋਣ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਜਲਦ ਹੀ ਸੜਕ ਦੀ ਰਿਪੇਅਰ ਦਾ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫ਼ਰੀਦਕੋਟ ਦੇ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੜਕ ਬਣਾਉਣ ਉਪਰੰਤ ਇਸ ਸੜਕ ਦੀ ਪੰਜ ਸਾਲਾ ਮੈਂਟੇਨਸ ਵੀ ਠੇਕੇਦਾਰ ਵੱਲੋਂ ਹੀ ਕੀਤੀ ਜਾਵੇਗੀ।-ਨਿੱਜੀ ਪੱਤਰ ਪ੍ਰੇਰਕ
Advertisement
Advertisement