ਸਾਫੇ਼ ਨਾਲ ਗਲਾ ਘੁੱਟ ਕੇ ਪਤਨੀ ਦੀ ਹੱਤਿਆ
05:40 AM Jun 18, 2025 IST
ਨਿੱਜੀ ਪੱਤਰ ਪ੍ਰੇਰਕ
ਤਲਵੰਡੀ ਭਾਈ, 17 ਜੂਨ
ਪਿੰਡ ਹਰਾਜ ਵਿਚ ਪਤੀ ਵੱਲੋਂ ਸਾਫ਼ੇ ਨਾਲ ਗਲਾ ਘੁੱਟ ਕੇ ਪਤਨੀ ਦੀ ਹੱਤਿਆ ਕਰ ਦਿੱਤੀ। ਮ੍ਰਿਤਕਾ ਦੀ ਪਛਾਣ ਪਰਮਜੀਤ ਕੌਰ (34) ਵਜੋਂ ਹੋਈ ਹੈ। ਜਾਂਚ ਅਧਿਕਾਰੀ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਭਰਾ ਬਲਵੀਰ ਸਿੰਘ ਵਾਸੀ ਪਿੰਡ ਮਹਿਣਾ (ਮੋਗਾ) ਨੇ ਪੁਲੀਸ ਨੂੰ ਬਿਆਨ ਦਿੱਤਾ ਹੈ ਕਿ ਉਸ ਦੇ ਭਾਣਜੇ ਅਮਨਦੀਪ ਸਿੰਘ ਨੇ 16 ਜੂਨ ਨੂੰ ਦੁਪਹਿਰ ਵੇਲੇ ਫੋਨ ਕਰਕੇ ਦੱਸਿਆ ਕਿ ਉਸ ਦੇ ਪਿਤਾ ਨੇ ਸਾਫ਼ੇ ਨਾਲ ਗਲ ਘੁੱਟ ਕੇ ਉਸ ਦੀ ਮਾਤਾ ਨੂੰ ਮਾਰ ਦਿੱਤਾ ਹੈ। ਇਸ ਤੋਂ ਬਾਅਦ ਜਦੋਂ ਉਹ ਆਪਣੇ ਹੋਰ ਪਰਿਵਾਰਕ ਮੈਂਬਰਾਂ ਨਾਲ ਪਿੰਡ ਹਰਾਜ ਪੁੱਜਾ ਤਾਂ ਪਰਮਜੀਤ ਕੌਰ ਦੀ ਲਾਸ਼ ਕਮਰੇ ਅੰਦਰ ਬੈੱਡ ’ਤੇ ਪਈ ਸੀ।
ਪੁਲੀਸ ਨੇ ਬਲਵੀਰ ਸਿੰਘ ਦੇ ਬਿਆਨ ’ਤੇ ਕੇਸ ਦਰਜ ਕਰਕੇ ਜਗਸੀਰ ਸਿੰਘ ਵਾਸੀ ਪਿੰਡ ਹਰਾਜ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Advertisement
Advertisement