ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਬਕਾ ਡਿਪਟੀ ਮੇਅਰ ਸਣੇ 50 ਜਣਿਆਂ ਨੇ ਅਕਾਲੀ ਦਲ ਛੱਡਿਆ

11:32 AM Feb 02, 2023 IST
featuredImage featuredImage

ਨਿੱਜੀ ਪੱਤਰ ਪ੍ਰੇਰਕ
ਜਲੰਧਰ, 1 ਫਰਵਰੀ

Advertisement

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੇ ਆਪਣੇ 50 ਦੇ ਕਰੀਬ ਸਾਥੀਆਂ ਨਾਲ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਭਰੇ ਮਨ ਨਾਲ ਟੀਮ ਸਮੇਤ ਸ਼੍ਰੋਮਣੀ ਅਕਾਲੀ ਦਲ ਦੀਆਂ ਅਹੁਦੇਦਾਰੀਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫੇ ਦੇ ਰਹੇ ਹਨ।

ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਂ ‘ਤੇ ਅਸਤੀਫਾ ਭੇਜਿਆ ਗਿਆ ਹੈ। ਕਮਲਜੀਤ ਸਿੰਘ ਭਾਟੀਆ ਨੇ ਕਿਹਾ ਕਿ ਉਹ ਲਗਭਗ 36 ਸਾਲ ਤੋਂ ਪਾਰਟੀ ਦੇ ਵਫਾਦਾਰ ਸਿਪਾਹੀ ਦੇ ਤੌਰ ‘ਤੇ ਕੰਮ ਕਰਦੇ ਆ ਰਹੇ ਹਨ ਪਰ ਪਾਰਟੀ ਨੇ ਉਨ੍ਹਾਂ ਦੀ ਅਤੇ ਉਸ ਦੇ ਪਰਿਵਾਰ ਦੀ ਹਰ ਕੁਰਬਾਨੀ ਨੂੰ ਅਣਗੌਲਿਆਂ ਕੀਤਾ ਗਿਆ ਹੈ। ਚਾਰ ਵਾਰ ਕੌਂਸਲਰ ਦੀ ਚੋਣ ਜਿੱਤੇ ਸਨ ਅਤੇ ਇਕ ਵਾਰ ਬਿਨਾਂ ਮੁਕਾਬਲਾ ਜਿੱਤ ਕੇ ਸੀਟ ਪਾਰਟੀ ਦੀ ਝੋਲੀ ਪਾਈ ਸੀ।

Advertisement

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਉਹ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਟਿਕਟ ਮੰਗ ਰਹੇ ਸਨ ਪਰ ਪਾਰਟੀ ਨੇ ਮੂਲੋਂ ਹੀ ਨਜ਼ਰ-ਅੰਦਾਜ਼ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਜਥੇ, ਤੇਗਾ ਸਿੰਘ ਬੱਲ ਅਤੇ ਚਰਨਜੀਤ ਸਿੰਘ ਮੱਕੜ, ਸੀਨੀ ਮੀਤ ਪ੍ਰਧਾਨ) ਦੇ ਅਚਾਨਕ ਅਕਾਲ ਚਲਾਣਾ ਕਰ ਗਏ ਸਨ ਪਰ ਪਾਰਟੀ ਦਾ ਕੋਈ ਵੀ ਸੀਨੀਅਰ ਆਗੂ ਅਫਸੋਸ ਕਰਨ ਤੱਕ ਨਹੀਂ ਪੁੱਜਾ ਤੇ ਨਾ ਹੀ ਪਰਿਵਾਰ ਨੂੰ ਬਣਦਾ ਮਾਣ ਦਿੱਤਾ ਗਿਆ। ਇਥੋਂ ਤਕ ਪਾਰਟੀ ਵਲੋਂ ਉਕਤ ਅਗੂਆਂ ਦੇ ਭੋਗ ਸਮਾਗਮ ਤੋਂ ਵੀ ਦੂਰੀ ਰੱਖੀ ਗਈ। ਅਜਿਹੀ ਪਾਰਟੀ ਤੋਂ ਪਾਰਟੀ ਦੇ ਵਰਕਰ ਹੋਰ ਕੀ ਉਮੀਦ ਰੱਖ ਸਕਦੇ ਹਨ।

Advertisement