For the best experience, open
https://m.punjabitribuneonline.com
on your mobile browser.
Advertisement

ਸਾਬਕਾ ਫੌਜੀਆਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

06:46 AM Dec 11, 2024 IST
ਸਾਬਕਾ ਫੌਜੀਆਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਫੌਜੀ। -ਫੋਟੋ: ਓਬਰਾਏ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 10 ਦਸੰਬਰ
ਅੱਜ ਇਥੋਂ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਇੱਕਤਰਤਾ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਸਾਬਕਾ ਸੈਨਿਕਾਂ ਨੂੰ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੈਪਟਨ ਮਾਜਰੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਜੋ ਰਵੱਈਆ ਸਾਬਕਾ ਸੈਨਿਕਾਂ ਨਾਲ ਅਪਣਾਇਆ ਹੈ, ਉਸਦੇ ਆਉਣ ਵਾਲੇ ਸਮੇਂ ਵਿੱਚ ਭਿਆਨਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਾਬਕਾ ਸੈਨਿਕਾਂ ਦੀਆਂ ਮੰਗਾਂ ਪਹਿਲ ਦੇ ਅਧਾਰ ’ਤੇ ਹੱਲ ਕਰਨ ਦਾ ਭਰੋਸਾ ਦਿਵਾਇਆ ਸੀ ਪਰ ਅੱਜ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਅੱਜ ਬਜ਼ੁਰਗ ਸੈਨਿਕਾਂ ਨੂੰ ਸੜਕ ’ਤੇ ਰੁਲਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਦਿਨ ਰਾਤ ਦੇਸ਼ ਦੇ ਬਾਰਡਰਾਂ ਦੀ ਰਾਖੀ ਕੀਤੀ ਅਤੇ ਹੁਣ ਪਿਛਲੇ ਲੰਬੇ ਸਮੇਂ ਤੋਂ ‘ਇਕ ਰੈਂਕ-ਇਕ ਪੈਨਸ਼ਨ’ ਲਈ ਧਰਨਾ ਦੇ ਰਹੇ ਹਨ, ਜੋ ਸਰਕਾਰਾਂ ਨੂੰ ਨਹੀਂ ਦਿੱਖ ਰਿਹਾ। ਇਸ ਮੌਕੇ ਸੂਬੇਦਾਰ ਮੇਜਰ ਰੱਬੀਂ ਸਿੰਘ ਅਤੇ ਸੂਬੇਦਾਰ ਮੇਜਰ ਕਰਨੈਲ ਸਿੰਘ ਨੇ ਕਿਹਾ ਕਿ ਉਹ ਦੇਸ਼ ਕਦੇ ਵੀ ਬੁਲੰਦੀਆ ਨਹੀਂ ਛੂਹ ਸਕਦਾ ਜਿੱਥੇ ਸਰਕਾਰਾਂ ਵੱਲੋਂ ਦਿਨ ਰਾਤ ਡਿਊਟੀ ਕਰਨ ਵਾਲੇ ਸੈਨਿਕਾਂ ਦੇ ਬਣਦੇ ਹੱਕ ਨਾ ਦੇ ਕੇ ਧੱਕੇਸ਼ਾਹੀ ਕੀਤੀ ਜਾਵੇ। ਇਸ ਮੌਕੇ ਸੂਬੇਦਾਰ ਮੇਜਰ ਰੋਸ਼ਨ ਲਾਲ, ਜਗਰੂਪ ਸਿੰਘ, ਹਰੀ ਸਿੰਘ, ਬਲਦੇਵ ਸਿੰਘ, ਬਲਵਿੰਦਰ ਸਿੰਘ, ਕਰਨੈਲ ਸਿੰਘ, ਸਤਿੰਦਰਪਾਲ ਸਿੰਘ, ਬੰਤ ਸਿੰਘ, ਕਰਮਜੀਤ ਕੌਰ, ਮਲਕੀਤ ਕੌਰ, ਸਵਰਨਜੋਤ ਸਿੰਘ, ਨਛੱਤਰ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement
Author Image

Sukhjit Kaur

View all posts

Advertisement