ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਬਕਾ ਮੰਤਰੀ ਆਸ਼ੂ ਨੂੰ ਜ਼ਮਾਨਤ ਮਿਲਣ ’ਤੇ ਸਮਰਥਕਾਂ ਨੇ ਵੰਡੇ ਲੱਡੂ

06:15 AM Dec 21, 2024 IST
ਭਾਰਤ ਭੂਸ਼ਣ ਆਸ਼ੂ ਨੂੰ ਜ਼ਮਾਨਤ ਮਿਲਣ ਦੀ ਖ਼ਬਰ ਸੁਣ ਕੇ ਉਨ੍ਹਾਂ ਦੇ ਘਰ ਦੇ ਬਾਹਰ ਖੁਸ਼ੀ ਮਨਾਉਂਦੇ ਹੋਏ ਸਮਰਥਕ। -ਫੋਟੋ: ਹਿਮਾਂਸ਼ੂ ਮਹਾਜਨ
ਟ੍ਰਿਬਿਊਨ ਨਿਊਜ਼ ਸਰਵਿਸਲੁਧਿਆਣਾ, 20 ਦਸੰਬਰ
Advertisement

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡੀ ਰਾਹਤ ਦਿੰਦਿਆਂ ਆਸ਼ੂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਭਾਰਤ ਭੂਸ਼ਣ ਆਸ਼ੂ ਨੂੰ ਈਡੀ ਵੱਲੋਂ ਅਗਸਤ ਮਹੀਨੇ ਵਿੱਚ ਅਨਾਜ ਟੈਂਡਰ ਘੁਟਾਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਮਗਰੋਂ ਆਸ਼ੂ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ। ਹੁਣ ਚੋਣਾਂ ਤੋਂ ਇੱਕ ਦਿਨ ਪਹਿਲਾਂ ਆਸ਼ੂ ਨੂੰ ਜ਼ਮਾਨਤ ਮਿਲਣ ’ਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਜਿਵੇਂ ਹੀ ਇਹ ਖਬਰ ਬਾਹਰ ਆਈ ਤਾਂ ਆਸ਼ੂ ਦੇ ਘਰ ਜਸ਼ਨ ਵਾਲਾ ਮਾਹੌਲ ਬਣ ਗਿਆ। ਆਸ਼ੂ ਦੇ ਸਮਰਥਕ ਢੋਲ ਲੈ ਕੇ ਉਨ੍ਹਾਂ ਦੇ ਘਰ ਅੱਗੇ ਪੁੱਜ ਗਏ ਤੇ ਭੰਗੜੇ ਪਾਉਣ ਲੱਗੇ। ਸਾਬਕਾ ਮੰਤਰੀ ਦੇ ਬਾਹਰ ਆਉਣ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦੀ ਭੀੜ ਲੱਗ ਗਈ। ਹਰ ਕੋਈ ਵਾਰਡ 60 ਤੋਂ ਕਾਂਗਰਸੀ ਉਮੀਦਵਾਰ ਤੇ ਸਾਬਕਾ ਮੰਤਰੀ ਆਸ਼ੂ ਦੀ ਪਤਨੀ ਮਮਤਾ ਆਸ਼ੂ ਨੂੰ ਮਿਲ ਕੇ ਮੂੰਹ ਮਿੱਠਾ ਕਰਵਾਉਣ ਵਿੱਚ ਲੱਗਾ ਹੋਇਆ ਸੀ।

ਇਸ ਮੌਕੇ ਮਮਤਾ ਆਸ਼ੂ ਨੇ ਕਿਹਾ ਕਿ ਸੱਚ ਦੀ ਜਿੱਤ ਹੋਈ ਹੈ। ਸੱਚ ਕੁਝ ਸਮੇਂ ਲਈ ਪਰੇਸ਼ਾਨ ਹੋ ਸਕਦਾ ਹੈ ਪਰ ਇਹ ਕਦੇ ਹਾਰਦਾ ਨਹੀਂ। ਮਮਤਾ ਆਸ਼ੂ ਨੇ ਕਿਹਾ ਕਿ ਆਸ਼ੂ ਸਰਕਾਰ ਵੱਲੋਂ ਦਾਇਰ ਝੂਠੇ ਕੇਸ ਵਿੱਚ ਕਾਫੀ ਸਮਾਂ ਜੇਲ੍ਹ ਕੱਟ ਚੁੱਕੇ ਹਨ ਤੇ ਹੁਣ ਹਾਈ ਕੋਰਟ ਨੇ ਆਸ਼ੂ ਨੂੰ ਜ਼ਮਾਨਤ ’ਤੇ ਰਿਹਾਅ ਕਰਕੇ ਉਨ੍ਹਾਂ ਖ਼ਿਲਾਫ਼ ਇੱਕ ਕੇਸ ਵੀ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਸਰਕਾਰ ਨੇ ਉਨ੍ਹਾਂ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਸਮਰਥਕਾਂ ਦੇ ਪਿਆਰ ਤੇ ਦੁਆਵਾਂ ਨੇ ਸਾਬਕਾ ਮੰਤਰੀ ਨੂੰ ਬਾਹਰ ਕੱਢਿਆ ਹੈ।

Advertisement

ਨਗਰ ਨਿਗਮ ਚੋਣਾਂ ’ਚ ਵੋਟਿੰਗ ਤੋਂ ਇਕ ਦਿਨ ਪਹਿਲਾਂ ਜ਼ਮਾਨਤ ਮਿਲਣ ਮਗਰੋਂ ਆਸ਼ੂ ਦੀ ਪੂਰੀ ਟੀਮ ਦਾ ਮਨੋਬਲ ਵੀ ਵਧਿਆ ਹੈ। ਲੋਕ ਲਗਾਤਾਰ ਉਨ੍ਹਾਂ ਨੂੰ ਵਧਾਈ ਦੇਣ ਲਈ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਮੰਤਰੀ ਆਸ਼ੂ ਸ਼ਨਿੱਚਰਵਾਰ ਨੂੰ ਬਾਹਰ ਆਉਣਗੇ।

Advertisement