ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਬਕਾ ਵਿਧਾਇਕ ਦਲਵੀਰ ਗੋਲਡੀ ਦੀ ਕਾਂਗਰਸ ’ਚ ਵਾਪਸੀ

06:23 AM Apr 13, 2025 IST
featuredImage featuredImage
ਦਲਵੀਰ ਸਿੰਘ ਗੋਲਡੀ ਨੂੰ ਕਾਂਗਰਸ ’ਚ ਸ਼ਾਮਲ ਕਰਦੇ ਹੋਏ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਤੇ ਹੋਰ।

ਆਤਿਸ਼ ਗੁਪਤਾ
ਚੰਡੀਗੜ੍ਹ, 12 ਅਪਰੈਲ
ਵਿਧਾਨ ਸਭਾ ਹਲਕਾ ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਅੱਜ ਕਾਂਗਰਸ ’ਚ ਵਾਪਸੀ ਕਰ ਲਈ ਹੈ, ਜਿਨ੍ਹਾਂ ਨੂੰ ਚੰਡੀਗੜ੍ਹ ’ਚ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪਾਰਟੀ ਵਿੱਚ ਜੀ ਆਇਆਂ ਆਖਿਆ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਕਈ ਸੀਨੀਅਰ ਕਾਂਗਰਸੀ ਆਗੂ ਮੌਜੂਦ ਸਨ।
ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ’ਚ ਸ਼ਾਮਲ ਹੁੰਦਿਆਂ ਕਿਹਾ ਕਿ ਉਹ ਪਾਰਟੀ ’ਚ ਵਾਪਸੀ ਦੇ ਨਾਲ ਹੀ ਨਵੇਂ ਅਧਿਆਏ ਦੀ ਸ਼ੁਰੂਆਤ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਕੁਝ ਗਲਤੀਆਂ ਜ਼ਰੂਰ ਹੋਈਆਂ ਹਨ, ਪਰ ਹੁਣ ਉਹ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਕਸ ’ਤੇ ਪੋਸਟ ਸਾਂਝੀ ਕਰਦਿਆਂ ਦਲਵੀਰ ਸਿੰਘ ਗੋਲਡੀ ਦਾ ਪਾਰਟੀ ’ਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਦਲਵੀਰ ਗੋਲਡੀ ਅੱਜ ਜਨਰਲ ਸਕੱਤਰ ਅਤੇ ਸੂਬਾ ਇੰਚਾਰਜ ਭੁਪੇਸ਼ ਬਘੇਲ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਦੀ ਮੌਜੂਦਗੀ ਵਿੱਚ ਰਸਮੀ ਤੌਰ ’ਤੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

Advertisement

ਲੋਕ ਸਭਾ ਚੋਣਾਂ ਤੋਂ ਪਹਿਲਾਂ ਟਿਕਟ ਕੱਟੇ ਜਾਣ ਤੋਂ ਸਨ ਨਾਰਾਜ਼

ਵਿਧਾਨ ਸਭਾ ਹਲਕਾ ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਸੰਗਰੂਰ ਲੋਕ ਸਭਾ ਸੀਟ ਤੋਂ ਟਿਕਟ ਕੱਟੇ ਜਾਣ ਤੋਂ ਨਾਰਾਜ਼ ਹੋ ਗਏ ਸਨ ਤੇ ਉਨ੍ਹਾਂ ਕਾਂਗਰਸ ਛੱਡ ਕੇ ਮਈ 2024 ਵਿੱਚ ‘ਆਪ’ ਦਾ ਪੱਲਾ ਫੜ ਲਿਆ ਸੀ। ਗੋਲਡੀ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ਼ ’ਤੇ ਸੱਦ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਸੀ। ਹਾਲਾਂਕਿ, ਸ੍ਰੀ ਗੋਲਡੀ ਕੁਝ ਮਹੀਨਿਆਂ ਬਾਅਦ ‘ਆਪ’ ਤੋਂ ਵੀ ਵੱਖ ਹੋ ਗਏ ਸਨ। ਦੱਸਣਯੋਗ ਹੈ ਕਿ ਦਲਵੀਰ ਸਿੰਘ ਗੋਲਡੀ ਸਾਲ 2017 ਵਿੱਚ ਕਾਂਗਰਸ ਦੀ ਟਿਕਟ ’ਤੇ ਧੂਰੀ ਹਲਕੇ ਤੋਂ ਜਿੱਤ ਕੇ ਵਿਧਾਇਕ ਬਣੇ ਸਨ।

Advertisement
Advertisement