ਸਾਬਕਾ ਵਿਧਾਇਕ ਦੀ ਮਾਤਾ ਨੂੰ ਸ਼ਰਧਾਂਜਲੀਆਂ
ਜਗਮੋਹਨ ਸਿੰਘ/ਬਲਵਿੰਦਰ ਰੈਤ
ਰੂਪਨਗਰ/ਨੂਰਪੁਰ ਬੇਦੀ
ਰੂਪਨਗਰ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀ ਮਾਤਾ ਗਿਆਨ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਅੱਜ ਗੁਰਦੁਆਰਾ ਝਿੜੀ ਸਾਹਿਬ ਪਿੰਡ ਬਸਾਲੀ ਵਿੱਚ ਕਰਵਾਇਆ ਗਿਆ। ਇਸ ਦੌਰਾਨ ਤਖ਼ਤ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਕੀਰਤਨੀ ਜਥੇ ਵੱਲੋਂ ਕੀਰਤਨ ਕੀਤਾ ਗਿਆ। ਇਸ ਉਪਰੰਤ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੌੜੀ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਵਿਧਾਇਕਾ ਨਰਿੰਦਰ ਭਰਾਜ, ਵਿਧਾਇਕ ਚਰਨਜੀਤ ਸਿੰਘ ਚੰਨੀ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਸੁਖਵਿੰਦਰ ਸਿੰਘ ਸੁੱਖੀ, ਵਿਧਾਇਕ ਮਨਜੀਤ ਬਿਲਾਸਪੁਰ, ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ, ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਡੀਸੀ ਵਰਜੀਤ ਸਿੰਘ ਵਾਲੀਆ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਰਾਜਸੀ , ਧਾਰਮਿਕ ਅਤੇ ਸਮਾਜਿਕ ਸ਼ਖਸੀਅਤਾਂ ਨੇ ਸ਼ਰਧਾਂਜਲੀ ਭੇਟ ਕੀਤੀ।