ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਕਾਂਗਰਸ ਵਿੱਚ ਸ਼ਾਮਲ

08:36 AM Sep 01, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਅਗਸਤ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਭੱਟੀ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਸਾਲ 2002 ਵਿੱਚ ਵਿਧਾਨ ਸਭਾ ਹਲਕਾ ਬੱਲੂਆਣਾ ਤੋਂ ਕਾਂਗਰਸ ਦੀ ਸੀਟ ’ਤੇ ਜਿੱਤਣ ਵਾਲੇ ਭੱਟੀ ਕੁਝ ਦਿਨ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਦੀ ਮੌਜੂਦਗੀ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਅੱਜ ਉਨ੍ਹਾਂ ਦਾ ਰਸਮੀ ਤੌਰ ’ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਭੱਟੀ ਵਰਗਾ ਨੇਤਾ ਕਾਂਗਰਸ ਪਾਰਟੀ ਨੂੰ ਮਜ਼ਬੂਤ ​​ਕਰੇਗਾ। ਕਾਂਗਰਸ ਨੇ ਆਉਣ ਵਾਲੀਆਂ ਜ਼ਿਮਨੀ ਚੋਣਾਂ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀ ਵਿੱਢ ਦਿੱਤੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਦਿੱਤੇ ਬਿਆਨ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੰਗਨਾ ਪਿਛਲੇ ਲੰਬੇ ਸਮੇਂ ਤੋਂ ਨਫ਼ਰਤ ਫੈਲਾਉਂਦੀ ਆ ਰਹੀ ਹੈ, ਜਿਸ ਵੱਲੋਂ ਕਿਸਾਨਾਂ ਦੇ ਧਰਨੇ ਵਿੱਚ ਹਿੱਸਾ ਲੈਣ ਵਾਲੀਆਂ ਪੰਜਾਬ ਦੀਆਂ ਮਾਵਾਂ ਬਾਰੇ ਵੀ ਅਪਮਾਨਜਨਕ ਟਿੱਪਣੀਆਂ ਕੀਤੀਆਂ ਗਈਆਂ ਹਨ। ਇਸ ਲਈ ਉਸ ਖ਼ਿਲਾਫ਼ ਪੁਲੀਸ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।

Advertisement

Advertisement