ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਬਕਾ ਸੈਨਿਕਾਂ ਦੇ ਮਸਲੇ ਹੱਲ ਕੀਤੇ ਜਾਣ: ਭਗਤ

05:55 AM May 15, 2025 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਮਈ
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਵਿਭਾਗ ਵਿੱਚ ਚੱਲ ਰਹੇ ਵੱਖ-ਵੱਖ ਕੰਮਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਯੋਜਨਾਵਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਭਲਾਈ ਵੱਖ-ਵੱਖ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਦੇ ਸਾਬਕਾ ਸੈਨਿਕਾਂ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਕੰਮ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸੈਨਿਕ ਰੈਸਟ ਹਾਊਸਾਂ ਨੂੰ ਹੋਰ ਬਿਹਤਰ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਕੰਮ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ।

Advertisement

Advertisement