ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਬਕਾ ਸੈਨਿਕਾਂ ਵੱਲੋਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ

05:35 AM May 11, 2025 IST
featuredImage featuredImage
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਸੈਨਿਕ। -ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 10 ਮਈ
ਇਥੋਂ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿੱਚ ਸਾਬਕਾ ਸੈਨਿਕ ਵੈੱਲਫ਼ੇਅਰ ਐਸੋਸ਼ੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵੱਡੀ ਗਿਣਤੀ ਸਾਬਕਾ ਸੈਨਿਕ ਸ਼ਾਮਲ ਹੋਏ। ਮੀਟਿੰਗ ਵਿਚ ਸਭ ਤੋਂ ਪਹਿਲਾਂ 22 ਅਪਰੈਲ ਨੂੰ ਪਹਿਲਗਾਮ ਵਿਚ ਹੋਏ ਅਤਿਵਾਦੀ ਹਮਲੇ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਦੀ ਕਮਜ਼ੋਰੀ ਦੱਸਿਆ। ਇਸ ਮਗਰੋਂ ਦੋ ਮਿੰਟ ਦਾ ਮੌਨ ਧਾਰ ਕੇ ਮਰਨ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

Advertisement

ਇਸ ਮੌਕੇ ਕੈਪਟਨ ਮਾਜਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਤਾ ਵਿਚ ਆਉਣ ਤੋਂ ਪਹਿਲਾ ਸਾਬਕਾ ਸੈਨਿਕਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿਵਾਇਆ ਸੀ ਪਰ ਅੱਜ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਅਤੇ ਅੱਜ ਬਜ਼ੁਰਗ ਸੈਨਿਕਾਂ ਨੂੰ ਸੜਕ ’ਤੇ ਰੁਲਣ ਲਈ ਮਰਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਦਿਨ ਰਾਤ ਦੇਸ਼ ਦੇ ਬਾਰਡਰਾਂ ਦੀ ਰਾਖੀ ਕੀਤੀ ਅਤੇ ਹੁਣ ਪਿਛਲੇ ਲੰਬੇ ਸਮੇਂ ਤੋਂ ‘ਇਕ ਰੈਂਕ-ਇਕ ਪੈਨਸ਼ਨ’ ਲਈ ਧਰਨਾ ਦੇ ਰਹੇ ਹਨ ਜੋ ਸਰਕਾਰਾਂ ਨੂੰ ਨਹੀਂ ਦਿੱਖ ਰਿਹਾ।

ਇਸ ਮੌਕੇ ਸੂਬੇਦਾਰ ਮੇਜਰ ਰੱਬੀ ਸਿੰਘ ਅਤੇ ਸੂਬੇਦਾਰ ਮੇਜਰ ਕਰਨੈਲ ਸਿੰਘ ਨੇ ਕਿਹਾ ਕਿ ਉਹ ਦੇਸ਼ ਕਦੇ ਵੀ ਬੁਲੰਦੀਆ ਨਹੀਂ ਛੂਹ ਸਕਦਾ ਜਿੱਥੇ ਸਰਕਾਰਾਂ ਵੱਲੋਂ ਦਿਨ ਰਾਤ ਡਿਊਟੀ ਕਰਨ ਵਾਲੇ ਸੈਨਿਕਾਂ ਦੇ ਬਣਦੇ ਹੱਕ ਨਾ ਦੇ ਕੇ ਧੱਕੇਸ਼ਾਹੀ ਕੀਤੀ ਜਾਵੇ। ਕੇਂਦਰ ਦੀ ਭਾਜਪਾ ਸਰਕਾਰ ਨੇ ਜੋ ਰਵੱਈਆ ਸਾਬਕਾ ਸੈਨਿਕਾਂ ਨਾਲ ਅਪਣਾਇਆ ਹੈ ਉਸ ਦੇ ਆਉਣ ਵਾਲੇ ਸਮੇਂ ਵਿਚ ਗੰਭੀਰ ਨਤੀਜੇ ਸਾਹਮਣੇ ਆਉਣਗੇ। ਇਸ ਮੌਕੇ ਕਰਨੈਲ ਸਿੰਘ, ਕ੍ਰਿਸ਼ਨ ਲਾਲ, ਸਤਿੰਦਰਪਾਲ ਸਿੰਘ, ਹਰੀ ਸਿੰਘ, ਬੰਤ ਸਿੰਘ, ਬਲਜਿੰਦਰ ਸਿੰਘ, ਗੁਰਮੀਤ ਸਿੰਘ, ਗੁਲਚਮਨ ਸਿੰਘ, ਜੋਗਿੰਦਰ ਸਿੰਘ, ਸੁਖਦੇਵ ਸਿੰਘ, ਰਣਜੀਤ ਸਿੰਘ, ਇੰਦਰਪਾਲ ਸਿੰਘ, ਦਰਸ਼ਨ ਸਿੰਘ, ਮਲਕੀਤ ਸਿੰਘ, ਬਲਵਿੰਦਰ ਸਿੰਘ, ਮੇਵਾ ਸਿੰਘ, ਕੁਲਦੀਪ ਸਿੰਘ, ਸਾਧੂ ਸਿੰਘ, ਪ੍ਰਕਾਸ਼ ਸਿੰਘ, ਜ਼ੋਰਾ ਸਿੰਘ, ਸਿੰਗਾਰਾ ਸਿੰਘ, ਸਮਸ਼ੇਰ ਸਿੰਘ, ਨਛੱਤਰ ਸਿੰਘ, ਰਾਮ ਮੋਹਨ ਤੇ ਹੋਰ ਹਾਜ਼ਰ ਸਨ।

Advertisement

Advertisement