ਸਾਬਕਾ ਸੰਸਦ ਮੈਂਬਰ ਮਾਸਟਰ ਭਗਤ ਰਾਮ ਦਾ ਦੇਹਾਂਤ
05:27 AM Apr 01, 2025 IST
ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਫਿਲੌਰ/ਜੰਡਿਆਲਾ ਮੰਜਕੀ, 31 ਮਾਰਚ
ਲੋਕ ਸਭਾ ਹਲਕਾ ਫਿਲੌਰ ਤੋਂ 1977 ਦੌਰਾਨ ਸੀਪੀਆਈ (ਐੱਮ) ਦੇ ਚੁਣੇ ਸੰਸਦ ਮੈਂਬਰ ਮਾਸਟਰ ਭਗਤ ਰਾਮ ਦਾ ਕੈਨੇਡਾ ਦੇ ਬਰੈਂਪਟਨ ’ਚ ਅੱਜ ਸਵੇਰੇ ਭਾਰਤੀ ਸਮੇਂ ਮੁਤਾਬਕ ਕਰੀਬ ਸਵਾ ਛੇ ਵਜੇ ਦੇਹਾਂਤ ਹੋ ਗਿਆ। ਉਨ੍ਹਾਂ ਦੇ ਪੁੱਤਰ ਸੁਰਜੀਤ ਕੁਮਾਰ ਹੈਪੀ ਨੇ ਦੱਸਿਆ ਕਿ ਉਹ ਕੁਝ ਸਮੇਂ ਤੋਂ ਬਿਮਾਰ ਸਨ। ਜਲੰਧਰ ਦਾ ਪਾਸਪੋਰਟ ਦਫ਼ਤਰ ਬਣਵਾਉਣ ’ਚ ਉਨ੍ਹਾਂ ਦਾ ਵੱਡਾ ਯੋਗਦਾਨ ਰਿਹਾ। ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ, ਸਟੈਡਿੰਗ ਕਮੇਟੀ ਮੈਂਬਰ ਹਰਕੰਵਲ ਸਿੰਘ, ਸੂਬਾ ਪ੍ਰਧਾਨ ਰਤਨ ਸਿੰਘ ਰੰਧਾਵਾ, ਸੂਬਾ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Advertisement
Advertisement