ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਮਰਾਜੀ ਲੁੱਟ, ਫ਼ਿਰਕੂ ਹਿੰਸਾ ਤੇ ਫਾਸ਼ੀਵਾਦੀ ਜਬਰ ਬਾਰੇ ਵਿਚਾਰ ਚਰਚਾ

06:35 AM Apr 15, 2025 IST
featuredImage featuredImage
ਕੈਪ਼ਸ਼ਨ -ਜਮਹੂਰੀ ਜਨਤਕ ਜਥੇਬੰਦੀਆਂ ਦੇ ਕਾਰਕੂੰਨ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋ ਵਿਚਾਰ ਚਰਚਾ ਕਰਦੇ ਹੋਏ

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 14 ਅਪਰੈਲ
ਤਰਕਸ਼ੀਲ ਸੁਸਾਇਟੀ ਪੰਜਾਬ ਅਤੇ ਜਮਹੂਰੀ ਅਧਿਕਾਰ ਸਭਾ ਪੰਜਾਬ ਵੱਲੋਂ ਲੋਕ ਪੱਖੀ ਜਮਹੂਰੀ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ। ਇਸ ਮੌਕੇ ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਵਧ ਰਹੀ ਸਾਮਰਾਜੀ ਲੁੱਟ, ਫ਼ਿਰਕੂ ਹਿੰਸਾ ਅਤੇ ਫਾਸ਼ੀਵਾਦੀ ਜਬਰ ਦੇ ਹਾਲਾਤ ਸਬੰਧੀ ਸਥਾਨਕ ਕੰਪਨੀ ਬਾਗ਼ ਵਿੱਚ ਵਿਚਾਰ ਚਰਚਾ ਕੀਤੀ ਗਈ। ਜੱਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਚਿੰਤਕ ਡਾ. ਪਰਮਿੰਦਰ ਨੇ ਕਿਹਾ ਕਿ ਬਸਤੀਵਾਦੀ ਕਾਲੇ ਕਾਨੂੰਨਾਂ ਅਤੇ ਸਾਮਰਾਜ ਪੱਖੀ ਨੀਤੀਆਂ ਰਾਹੀਂ ਮੌਜੂਦਾ ਸਰਕਾਰਾਂ ਲੋਕਾਂ ਨੂੰ ਗੁਲਾਮ ਬਣਾ ਕੇ ਉਨ੍ਹਾਂ ਦੀ ਲੁੱਟ ਅਤੇ ਜਬਰ ਕਰ ਰਹੀਆਂ ਹਨ ਅਤੇ ਵਿਰੋਧ ਕਰਨ ਵਾਲਿਆ ਨੂੰ ਯੂਏਪੀਏ ਅਤੇ ਐੱਨਐੱਸਏ ਦੇ ਕਾਲੇ ਕਾਨੂੰਨਾਂ ਹੇਠ ਜੇਲ੍ਹਾਂ ਵਿੱਚ ਅਣਮਿੱਥੇ ਸਮੇਂ ਲਈ ਨਜ਼ਰਬੰਦ ਕੀਤਾ ਜਾ ਰਿਹਾ ਹੈ। ਤਰਕਸ਼ੀਲ ਆਗੂਆਂ ਸੁਮੀਤ ਅੰਮ੍ਰਿਤਸਰ ਅਤੇ ਜਸਪਾਲ ਬਾਸਰਕੇ ਨੇ ਕਿਹਾ ਕਿ ਕੇਂਦਰੀ ਹਕੂਮਤ ਵੱਲੋਂ ਛੱਤੀਸਗੜ੍ਹ ਵਿੱਚ ‘ਓਪਰੇਸ਼ਨ ਕਗਾਰ’ ਅਤੇ ਝਾਰਖੰਡ ਵਿੱਚ ‘ਓਪਰੇਸ਼ਨ ਕਲੀਨ’ ਤਹਿਤ ਆਪਣੇ ਹੀ ਦੇਸ਼ ਦੇ ਨਾਗਰਿਕ ਕਬਾਇਲੀਆਂ ਦਾ ਕਤਲੇਆਮ ਕੀਤਾ ਜਾ ਰਿਹਾ ਹੈ।
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂ ਗੁਰਬਚਨ ਸਿੰਘ ਨੇ ਕਿਹਾ ਕਿ ਮੋਦੀ ਹਕੂਮਤ ਸਰਕਾਰੀ ਮੰਡੀਆਂ ਖ਼ਤਮ ਕਰਨ ਦੇ ਇਲਾਵਾ ਕਿਸਾਨਾਂ ਦੀਆਂ ਜ਼ਮੀਨਾਂ ਜਬਰਦਸਤੀ ਖੋਹਣ ਅਤੇ ਕਿਸਾਨਾਂ ਨੂੰ ਜ਼ਮੀਨਾਂ ਤੋਂ ਬੇਦਖ਼ਲ ਕਰਨ ਦੀਆਂ ਸਾਮਰਾਜੀ ਨੀਤੀਆਂ ਤਹਿਤ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਭੁਗਤ ਰਹੀ ਹੈ ਜਿਸ ਨੂੰ ਕਿਸਾਨ ਜਥੇਬੰਦੀਆਂ ਲਾਗੂ ਨਹੀਂ ਹੋਣ ਦੇਣਗੀਆਂ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾਈ ਆਗੂ ਅਸ਼ਵਨੀ ਅਵਸਥੀ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਨਿੱਜੀ ਹੱਥਾਂ ਵਿੱਚ ਵੇਚਣ ਦੀ ਨੀਤੀ ਦਾ ਸਖ਼ਤ ਵਿਰੋਧ ਕੀਤਾ। ਜਮਹੂਰੀ ਅਧਿਕਾਰ ਸਭਾ ਦੇ ਸਕੱਤਰ ਯਸ਼ਪਾਲ ਝਬਾਲ ਨੇ ਕਿਹਾ ਕਿ ਪੰਜਾਬ ਸਰਕਾਰ ਤਾਨਾਸ਼ਾਹੀ ਮਾਡਲ ਤਹਿਤ ਕਾਨੂੰਨੀ ਤੇ ਅਦਾਲਤੀ ਪ੍ਰਕਿਰਿਆ ਅਪਣਾਏ ਬਗੈਰ ਬੁਲਡੋਜ਼ਰ ਅਤੇ ਪੁਲੀਸ ਮੁਕਾਬਲਿਆਂ ਰਾਹੀਂ ਪੰਜਾਬ ਦੇ ਸੰਘਰਸ਼ਸ਼ੀਲ ਤਬਕਿਆਂ ਵਿੱਚ ਦਹਿਸ਼ਤ ਫੈਲਾ ਰਹੀ ਹੈ।
ਓਪਰੇਸ਼ਨ ਗਰੀਨ ਹੰਟ ਵਿਰੋਧੀ ਜਮਹੂਰੀ ਫਰੰਟ ਦੇ ਆਗੂ ਐਡਵੋਕੇਟ ਅਮਰਜੀਤ ਬਾਈ ਨੇ ਪੰਜਾਬ ਪੁਲੀਸ ਵੱਲੋਂ ਬਠਿੰਡਾ ਦੇ ਚਾਉਕੇ ਪਿੰਡ ’ਚ ਆਦਰਸ਼ ਸਕੂਲ ਦੇ ਅਧਿਆਪਕਾਂ ਉੱਤੇ ਤਸ਼ੱਦਦ ਕਰਕੇ ਗ੍ਰਿਫਤਾਰ ਕਰਨ ਦਾ ਵਿਰੋਧ ਕੀਤਾ।

Advertisement

Advertisement