ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਹਿਤਕ ਸਮਾਗਮ ਵਿੱਚ ਪੁਸਤਕ ‘ਦਰਦਾਂ ਦਾ ਰੋਹ’ ਲੋਕ ਅਰਪਣ

05:45 AM May 02, 2025 IST
featuredImage featuredImage
ਪੁਸਤਕ ਲੋਕ ਅਰਪਣ ਕਰਦੇ ਹੋਏ ਸਾਹਿਤਕਾਰ।

ਬੀਰਬਲ ਰਿਸ਼ੀ

Advertisement

ਸ਼ੇਰਪੁਰ, 1 ਮਈ
ਇੱਥੇ ਕੌਮਾਂਤਰੀ ਮਜ਼ਦੂਰ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ ਸੈਨਿਕ ਭਵਨ ਵਿੱਚ ਕਰਵਾਇਆ ਗਿਆ। ਇਸ ਦੌਰਾਨ ਰਮੇਸ਼ ਜੈਨ ਦੀ ‘ਦਰਦਾਂ ਦਾ ਰੋਹ’ ਪੁਸਤਕ ਲੋਕ ਅਰਪਣ ਕੀਤੀ ਗਈ। ਪ੍ਰਧਾਨਗੀ ਮੰਡਲ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ (ਸੇਖੋਂ) ਦੇ ਪ੍ਰਧਾਨ ਪਵਨ ਹਰਚੰਦਪੁਰੀ, ਸਰਪ੍ਰਸਤ ਸੁਖਦੇਵ ਸਿੰਘ ਔਲਖ, ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਸਾਹਿਤ ਸਭਾ ਦੇ ਪ੍ਰਧਾਨ, ਸਾਹਿਤਕਾਰ ਨਾਹਰ ਸਿੰਘ ਮੁਬਾਰਕਪੁਰੀ, ਸੁਰਿੰਦਰ ਸ਼ਰਮਾ ਨਾਗਰਾ ਬੈਠੇ। ਸਮਾਗਮ ਦੀ ਸ਼ੁਰੂਆਤ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ। ਪ੍ਰਧਾਨਗੀ ਭਾਸ਼ਨ ਵਿੱਚ ਪ੍ਰਧਾਨ ਪਵਨ ਹਰਚੰਦਪੁਰੀ ਨੇ ਅਜੋਕੇ ਦੌਰ ’ਚ ਮਜ਼ਦੂਰਾਂ ਦੀ ਤਰਾਸਦੀ ’ਤੇ ਚਰਚਾ ਕਰਦਿਆਂ ਸਾਹਿਤਕਾਰਾਂ ਨੂੰ ਆਪਣੀਆਂ ਕਲਮਾਂ ਸਮਾਜ ਦੇ ਅਣਗੌਲੇ ਲੋਕਾਂ ਲਈ ਚਲਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਕਵੀਆਂ ਨੇ ਆਪੋ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ ਜਿਨ੍ਹਾਂ ਵਿੱਚ ਪ੍ਰਸਿੱਧ ਗੀਤਕਾਰ ਰਜਿੰਦਰ ਸਿੰਘ ਗਿੱਲ, ਸੁਖਦੇਵ ਸਿੰਘ ਸੁੱਖੀ ਅਲਾਲ, ਨਾਹਰ ਸਿੰਘ ਮੁਬਾਰਕਪੁਰੀ, ਅਮਰਜੀਤ ਸਿੰਘ ਅਮਨ ਧੂਰੀ, ਮੁਖਤਿਆਰ ਅਲਾਲ, ਰਜਿੰਦਰ ਸਿੰਘ ਤੇ ਕਾਮਰੇਡ ਰਮੇਸ਼ ਜੈਨ ਧੂਰੀ ਆਦਿ ਸ਼ਾਮਲ ਸਨ। ਪ੍ਰਧਾਨ ਹਰਜੀਤ ਸਿੰਘ ਕਾਤਿਲ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ ਜਦੋਂ ਕਿ ਸਟੇਟ ਸਕੱਤਰ ਦੀ ਜ਼ਿੰਮੇਵਾਰੀ ਲੇਖਕ ਸੁਖਦੇਵ ਸਿੰਘ ਔਲਖ ਨੇ ਬਾਖੂਬੀ ਨਿਭਾਈ।

Advertisement
Advertisement