ਸਾਹਿਬਜ਼ਾਦਾ ਅਜੀਤ ਸਿੰਘ ਸਕੂਲ ਵਿੱਚ ਇਨਾਮ ਵੰਡ ਸਮਾਰੋਹ
ਪਾਤੜਾਂ, 24 ਦਸੰਬਰ
ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਖ਼ਰ ਵੱਲੋਂ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਡਾ. ਜਗਜੀਤ ਸਿੰਘ ਧੂਰੀ ਸੂਬਾ ਪ੍ਰਧਾਨ ਐਫਏਪੀ ਫਾਊਂਡਰ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਮਨਜੋਤ ਕੌਰ ਅਤੇ ਸਾਥਣਾਂ ਨੇ ਸ਼ਬਦ ਗਾਇਨ ਕਰਕੇ ਕੀਤੀ। ਵਿਦਿਆਰਥਣ ਹਰਸਿਮਰਤ ਕੌਰ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਕੁਰਬਾਨੀ ਅਤੇ ਸਿੱਖ ਪੰਥ ਲਈ ਯੋਗਦਾਨ ਬਾਰੇ ਕਵਿਤਾ, ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਦਰਸਾਉਂਦਾ ਪੰਜਾਬੀ ਲੋਕ ਨਾਚ ਗਿੱਧਾ, ਭੰਗੜਾ, ਪੰਜਾਬੀ ਲੋਕ ਗੀਤ, ਸੁਹਾਗ, ਘੋੜੀਆਂ ਪੇਸ਼ ਕੀਤੀਆਂ। ਸਮਾਜਿਕ ਸਮੱਸਿਆਵਾਂ ਨਾਲ ਸਬੰਧਤ ਮੁੱਦੇ ਧਰਤੀ ਦੀ ਸੰਭਾਲ, ਕਵਿਤਾ, ਕੋਰੀਓਗ੍ਰਾਫੀ, ਵਿਦੇਸ਼ਾਂ ’ਚ ਜਾਣ ਦੀ ਦੌੜ, ਨਾਟਕ ਖੇਡਿਆ ਗਿਆ। ਜੂਨੀਅਰ ਵਿੰਗ ਦੇ ਬੱਚਿਆਂ ਵੱਲੋਂ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਡਾ. ਜਗਜੀਤ ਸਿੰਘ ਧੁਰੀ ਨੇਮਾਤ-ਭਾਸ਼ਾ ਦਾ ਸਤਿਕਾਰ ਤੇ ਮਿਆਰੀ ਸਿੱਖਿਆ ਦੇਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਅਕਾਦਮਿਕ ਤੇ ਖੇਡਾਂ ’ਚ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਨਿਧਾਨ ਸਿੰਘ ਜੈਖਰ ਨੇ ਸਕੂਲ ਦੀ ਪ੍ਰਗਤੀ ਰਿਪੋਰਟ ਪੜ੍ਹ ਕੇ ਸਕੂਲ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਇਸ ਮੌਕੇ ਮਾਲਕ ਸਿੰਘ ਸਰਪੰਚ ਬਕਰਾਹਾ, ਮੋਹਰ ਸਿੰਘ ਸਾਬਕਾ ਸਰਪੰਚ ਜੈਖਰ, ਪ੍ਰਿੰਸੀਪਲ ਰਾਜਦੀਪ ਸਿੰਘ, ਗੁਰਿੰਦਰ ਸਿੰਘ ਭੰਗੂ, ਗੁਰਦੀਪ ਸਿੰਘ ਡਰੋਲੀ ਤੇ ਦੇਸ਼ਰਾਜ ਆਦਿ ਹਾਜ਼ਰ ਸਨ।