ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਯਾਦ ’ਚ ਸਮਾਗਮ
05:17 AM Dec 25, 2024 IST
ਭਾਈ ਰੂਪਾ: ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿੱਚ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸਕੂਲ ਸਟਾਫ਼ ਅਤੇ ਬੱਚਿਆਂ ਨੇ ਜਪੁਜੀ ਸਾਹਿਬ, ਸੁਖਮਨੀ ਸਾਹਿਬ ਦੇ ਪਾਠ ਤੇ ਵਾਹਿਗੁਰੂ ਦਾ ਜਾਪ ਕੀਤਾ। ਅਰਦਾਸ ਉਪਰੰਤ ਸਕੂਲ ਦੇ ਬੱਚਿਆਂ ਨੇ ਕਵੀਸ਼ਰੀ ਅਤੇ ਧਾਰਮਿਕ ਕਵਿਤਾਵਾਂ ਪੇਸ਼ ਕੀਤੀਆਂ। ਪ੍ਰਿੰਸੀਪਲ ਸੋਨੂ ਕੁਮਾਰ ਕਾਂਗੜ ਅਤੇ ਧਾਰਮਿਕ ਵਿਸ਼ੇ ਦੇ ਅਧਿਆਪਕ ਪਲਵਿੰਦਰ ਕੌਰ ਜਲਾਲ ਨੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਅਤੇ ਗੁਰੂ ਗੋਬਿੰਦ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਤੇ ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗਗਨਦੀਪ ਕੌਰ, ਗੁਰਪ੍ਰੀਤ ਕੌਰ, ਜਸਪ੍ਰੀਤ ਕੌਰ, ਪਵਨਪ੍ਰੀਤ ਕੌਰ, ਤਰਨਵੀਰ ਕੌਰ, ਕ੍ਰਿਤਿਕਾ ਸ਼ਰਮਾ, ਮੰਦਰ ਸਿੰਘ, ਦਵਿੰਦਰ ਕੁਮਾਰ ਤੇ ਹਰਵਿੰਦਰ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement