ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਆਸੀ ਆਗੂਆਂ ਨੇ ਢੀਂਡਸਾ ਦੇ ਪਰਿਵਾਰ ਨਾਲ ਦੁੱਖ ਵੰਡਾਇਆ

05:14 AM Jun 04, 2025 IST
featuredImage featuredImage
ਪਰਮਿੰਦਰ ਸਿੰੰਘ ਢੀਂਡਸਾ ਨਾਲ ਦੁੱਖ ਸਾਂਝਾ ਕਰਦੀ ਹੋਈ ਰਾਜਿੰਦਰ ਕੌਰ ਭੱਠਲ ਤੇ ਹੋਰ ਆਗੂ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ

Advertisement

ਸੰਗਰੂਰ, 3 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਦਾ ਇੱਥੇ ਢੀਂਡਸਾ ਪਰਿਵਾਰ ਦੀ ਰਿਹਾਇਸ਼ ’ਤੇ ਪੁੱਜਣ ਦਾ ਸਿਲਸਲਾ ਜਾਰੀ ਹੈ। ਅੱਜ ਕਈ ਆਗੂਆਂ ਵਲੋਂ ਮਰਹੂਮ ਢੀਂਡਸਾ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ, ਸੰਤ ਸਮਾਜ ਦੇ ਪ੍ਰਮੁੱਖ ਆਗੂ ਭਾਈ ਸਰਬਜੋਤ ਸਿੰਘ ਬੇਦੀ, ਭਾਜਪਾ ਦੇ ਸੂਬਾ ਆਗੂ ਅਵਿਨਾਸ਼ ਰਾਏ ਖੰਨਾ, ਸਾਬਕਾ ਵਿਧਾਇਕ ਅਰਵਿੰਦ ਖੰਨਾ, ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ, ਕਾਂਗਰਸੀ ਆਗੂ ਕੁਸ਼ਲਦੀਪ ਸਿੰਘ ਢਿੱਲੋਂ, ਨਾਭਾ ਤੋਂ ਵਿਧਾਇਕ ਦੇਵ ਮਾਨ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰੰਜਰ, ਪ੍ਰੋ. ਓਂਕਾਰ ਸਿੰਘ ਸਾਬਕਾ ਓਐੱਸਡੀ ਮੁੱਖ ਮੰਤਰੀ, ਗੁਰਬਚਨ ਸਿੰਘ ਬਚੀ ਸਾਬਕਾ ਏ.ਐਮ. ਬਿਜਲੀ ਬੋਰਡ, ਸਾਬਕਾ ਵਿਧਾਇਕ ਸੰਤ ਬਲਵੀਰ ਸਿੰਘ ਘੁੰਨਸ, ਹਰਜਿੰਦਰ ਸਿੰਘ ਮੱਤੇਨੰਗਲ, ਭਾਈ ਦਿਆਲ ਸਿੰਘ ਲਾਹੌਰੀਆ, ਸੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ, ਸਾਬਕਾ ਵਿਧਾਇਕ ਬੀਬੀ ਮੁਖਮੈਲਪੁਰ, ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਗੋਬਿੰਦ ਸਿੰਘ ਸੰਧੂ, ਅਕਾਲੀ ਆਗੂ ਨਿਧੜਕ ਸਿੰਘ ਬਰਾੜ, ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ, ਸਾਬਕਾ ਵਿਧਾਇਕ ਪ੍ਰਕਾਸ਼ ਚੰਦ ਗਰਗ, ਸਾਬਕਾ ਵਿਧਾਇਕ ਗੁਰਚਰਨ ਸਿੰਘ ਦਿੜ੍ਹਬਾ, ਬਾਬਾ ਕਾਕਾ ਸਿੰਘ ਪ੍ਰਧਾਨ ਅਕਾਲ ਬੁੰਗਾ ਮਸਤੂਆਣਾ ਸਾਹਿਬ, ਰਾਜਿੰਦਰ ਸਿੰਘ ਢਿੱਲੋਂ, ਐਸਜੀਪੀਸੀ ਮੈਂਬਰ ਰਾਮਪਾਲ ਸਿੰਘ ਬਹਿਣੀਵਾਲ, ਭਾਈ ਮਲਕੀਤ ਸਿੰਘ ਚੰਗਾਲ, ਗੁਰਪ੍ਰੀਤ ਸਿੰਘ ਰੰਧਾਵਾ, ਸਤਿਗੁਰ ਸਿੰਘ ਨਮੋਲ, ਹਰਪ੍ਰੀਤ ਸਿੰਘ ਢੀਂਡਸਾ, ਵਰਿੰਦਰਪਾਲ ਸਿੰਘ ਟੀਟੂ ਤੋਂ ਇਲਾਵਾ ਅਨੇਕਾਂ ਆਗੂਆਂ ਨੇ ਸਥਾਨਕ ਰਿਹਾਇਸ਼ ’ਤੇ ਪੁੱਜ ਕੇ ਢੀਂਡਸਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਬੀਬੀ ਰਾਜਿੰਦਰ ਕੌਰ ਭੱਠਲ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਇੱਕ ਮਹਾਨ ਸ਼ਖਸੀਅਤ ਸਨ ਜਿਨ੍ਹਾਂ ਦੇ ਤੁਰ ਜਾਣ ਨਾਲ ਜਿਥੇ ਪਰਿਵਾਰ ਅਤੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ ਉਥੇ ਪਾਰਟੀ ਵੀ ਇੱਕ ਮਹਾਨ ਆਗੂ ਤੋਂ ਵਾਂਝੀ ਹੋ ਗਈ ਹੈ। ਬੀਬੀ ਭੱਠਲ ਨੇ ਕਿਹਾ ਕਿ ਅੱਜ ਦੀ ਰਾਜਨੀਤੀ ਅਤੇ ਉਸ ਸਮੇਂ ਦੀ ਰਾਜਨੀਤੀ ਵਿਚ ਬਹੁਤ ਫ਼ਰਕ ਹੈ।

Advertisement
Advertisement