ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਆਸੀ ਧਿਰਾਂ ਨੇ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ ਮੰਗਿਆ

05:24 AM May 11, 2025 IST
featuredImage featuredImage
ਚੰਡੀਗੜ੍ਹ ਵਿੱਚ ਮੀਟਿੰਗ ਦੀ ਅਗਵਾਈ ਕਰਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ।

ਆਤਿਸ਼ ਗੁਪਤਾ
ਚੰਡੀਗੜ੍ਹ, 10 ਮਈ
ਭਾਰਤ-ਪਾਕਿਸਤਾਨ ਵਿਚਕਾਰ ਪਿਛਲੇ ਕੁਝ ਦਿਨਾਂ ਤੋਂ ਵਿਗੜ ਰਹੇ ਹਾਲਾਤ ਦੇ ਮੱਦੇਨਜ਼ਰ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਰਾਜ ਭਵਨ ਵਿਚ ਸਰਬ ਪਾਰਟੀ ਮੀਟਿੰਗ ਸੱਦੀ। ਇਸ ਮੀਟਿੰਗ ਵਿਚ ਰਾਜਪਾਲ ਗੁਲਾਬ ਚੰਦ ਕਟਾਰੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹੋਰ ਸਿਆਸੀ ਧਿਰਾਂ ਦੇ ਆਗੂਆਂ ਨੇ ਭਾਰਤ-ਪਾਕਿਸਤਾਨ ਦੀ ਫੌਜ ਦੌਰਾਨ ਟਕਰਾਅ ਤੋਂ ਬਾਅਦ ਹੋਈ ਜੰਗਬੰਦੀ ਦਾ ਸਵਾਗਤ ਕੀਤਾ। ਸ੍ਰੀ ਕਟਾਰੀਆ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਇਹ ਚੌਕਸੀ ਕਦੇ ਵੀ ਘੱਟ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸਾਨੂੰ ਦੇਸ਼ ਦੀ ਰੱਖਿਆ ਲਈ ਹਰ ਤਰ੍ਹਾਂ ਦੀਆਂ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕਰਨਾ ਚਾਹੀਦਾ ਹੈ।
ਸਰਬ ਪਾਰਟੀ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਤੋਂ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਜੰਮੂ-ਕਸ਼ਮੀਰ ਦੀ ਤਰਜ਼ ’ਤੇ ਵਿਸ਼ੇਸ਼ ਪੈਕੇਜ ਅਤੇ ਡਿਊਟੀ ਲਈ ਸਰਹੱਦੀ ਖੇਤਰ ਭੱਤਾ ਦੇਣ ਦੀ ਮੰਗ ਕੀਤੀ। ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦੇਣ ਦੀ ਮੰਗ ਦੀ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਹਮਾਇਤ ਕੀਤੀ। ਇਸ ਦੌਰਾਨ ਸਾਰਿਆਂ ਨੇ ਸਾਂਝੇ ਤੌਰ ’ਤੇ ਫ਼ੈਸਲਾ ਕੀਤਾ ਕਿ ਉਹ ਪੰਜਾਬ ਨੂੰ ਵਿਸ਼ੇਸ਼ ਪੈਕੇਜ ਦੇਣ ਦਾ ਮੁੱਦਾ ਕੇਂਦਰ ਸਰਕਾਰ ਅੱਗੇ ਰੱਖਣਗੇ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਤੇ ਪੰਜਾਬੀ ਹਮੇਸ਼ਾ ਔਖੀ ਘੜੀ ਵਿੱਚ ਅੱਗੇ ਰਹਿੰਦੇ ਹਨ ਪਰ ਹਮੇਸ਼ਾ ਉਨ੍ਹਾਂ ਦੇ ਯੋਗਦਾਨ ਨੂੰ ਅਣਗੌਲਿਆ ਕੀਤਾ ਗਿਆ ਹੈ। ਇਹ ਸਹੀ ਸਮਾਂ ਹੈ ਜਦੋਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਆਪਣੇ ਮਤਭੇਦ ਭੁਲਾ ਕੇ ਪਾਰਟੀ ਲੀਹਾਂ ਤੋਂ ਉੱਪਰ ਉੱਠ ਕੇ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕਰਨੀ ਚਾਹੀਦੀ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਵਪਾਰ ਅਤੇ ਕਾਰੋਬਾਰ ਨੂੰ ਇਸ ਸੰਘਰਸ਼ ਦੌਰਾਨ ਹੋਏ ਨੁਕਸਾਨ ਨੂੰ ਘਟਾਉਣ ਲਈ ਕੇਂਦਰ ਤੋਂ ਵਿਸ਼ੇਸ਼ ਆਰਥਿਕ ਪੈਕੇਜ ਦੀ ਮੰਗ ਵੀ ਉਠਾਈ ਹੈ। ਸ੍ਰੀ ਜਾਖੜ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੰਗਬੰਦੀ ਦੇ ਫੈਸਲੇ ਦਾ ਸਵਾਗਤ ਕੀਤਾ।

Advertisement

ਭਾਈਚਾਰਕ ਸਾਂਝ ਲਈ ਦੂਤ ਵਜੋਂ ਕੰਮ ਕਰਨ ਧਾਰਮਿਕ ਆਗੂ: ਮਾਨ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਸੰਕਟ ਦੇ ਸਮੇਂ ਵਿੱਚ ਫਿਰਕੂ ਸਦਭਾਵਨਾ, ਭਾਈਚਾਰਾਕ ਸਾਂਝ ਅਤੇ ਸ਼ਾਂਤੀ ਦੇ ਸਿਧਾਂਤਾਂ ਨੂੰ ਮਜ਼ਬੂਤ ਕਰਨ ਲਈ ਦੂਤ ਵਜੋਂ ਕੰਮ ਕਰਨ। ਇਹ ਗੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਰਾਜ ਭਵਨ ਵਿੱਚ ਸਰਬ ਧਰਮ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਆਖੀ ਹੈ। ਇਹ ਸਰਬ ਧਰਮ ਮੀਟਿੰਗ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸੱਦੀ ਗਈ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ, ਜਿਸ ’ਤੇ ਕੁਝ ਵੀ ਉੱਗ ਸਕਦਾ ਹੈ ਪਰ ਨਫ਼ਰਤ ਅਤੇ ਵੈਰ ਦੇ ਬੀਜ ਨਹੀਂ।

ਮੁੱਖ ਮੰਤਰੀ ਅੱਜ ਕਰਨਗੇ ਸਰਹੱਦੀ ਖੇਤਰ ਦਾ ਦੌਰਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਕਿ ਉਹ ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਐਤਵਾਰ ਤੋਂ ਸੂਬੇ ਦੇ ਸਰਹੱਦੀ ਖੇਤਰਾਂ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਵਧਣ ਕਰਕੇ ਪੰਜਾਬ, ਖਾਸ ਕਰਕੇ ਸਰਹੱਦੀ ਖੇਤਰਾਂ ਨੂੰ ਬਹੁਤ ਨੁਕਸਾਨ ਹੋਇਆ ਹੈ। ਪਾਕਿਸਤਾਨ ਵੱਲੋਂ ਕੀਤੀ ਗਈ ਬੰਬਾਰੀ ਦੌਰਾਨ ਭਾਰੀ ਨੁਕਸਾਨ ਝੱਲਣ ਵਾਲਿਆਂ ਨੂੰ ਸੂਬਾ ਸਰਕਾਰ ਵੱਲੋਂ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।

Advertisement

Advertisement