ਸਿਖਿਆਰਥਣਾਂ ਨੂੰ ਸਰਟੀਫਿਕੇਟ ਵੰਡੇ
05:24 AM May 08, 2025 IST
ਧਾਰੀਵਾਲ: ਮਾਈ ਭਾਗੋ ਸੇਵਾ ਟਰੱਸਟ ਯੂਕੇ ਦੇ ਸਹਿਯੋਗ ਨਾਲ ਮਾਈ ਭਾਗੋ ਸੇਵਾ ਸੁਸਾਇਟੀ ਗੁਰਦਾਸਪੁਰ ਦੀ ਨਿਗਰਾਨੀ ਹੇਠ ਵੱਖ ਵੱਖ ਥਾਂਵਾਂ ’ਤੇ ਚੱਲ ਰਹੇ 8 ਮੁਫਤ ਸਿਲਾਈ ਸਿਖਲਾਈ ਸੈਂਟਰਾਂ ਦੇ ਸਿਖਿਆਰਥਣਾਂ ਦਾ ਇੱਕ ਸਾਲ ਦਾ ਕੋਰਸ ਪੂਰਾ ਹੋਣ ’ਤੇ ਸਰਟੀਫਿਕੇਟ ਵੰਡ ਸਮਾਰੋਹ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਦੇ ਦੀਵਾਨ ਹਾਲ ਵਿੱਚ ਕਰਵਾਇਆ। ਸੁਸਾਇਟੀ ਦੇ ਪ੍ਰਧਾਨ ਰਣਜੀਤ ਸਿੰਘ ਕਲਿਆਣਪੁਰ ਨੇ ਦੱਸਿਆ ਸਮਾਰੋਹ ਦੌਰਾਨ ਕਰੀਬ 80 ਸਿਖਿਆਰਥਣਾਂ ਨੂੰ ਸਰਟੀਫਿਕੇਟ ਦੇਣ ਤੋਂ ਇਲਾਵਾ ਲੋੜਵੰਦ ਪਰਿਵਾਰਾਂ ਨੂੰ ਪੱਖੇ, ਵੀਲ੍ਹਚੇਅਰ, ਘਰੇਲੂ ਰਾਸ਼ਨ ਅਤੇ ਮਰੀਜਾਂ ਦੀ ਦਵਾਈ ਲਈ ਰਾਸ਼ੀ ਦੇ ਚੈੱਕ ਵੰਡੇ ਗਏ। ਇਸ ਮੌਕੇ ਗੁਰਦੁਆਰਾ ਦੇ ਹੈੱਡ ਗ੍ਰੰਥੀ ਭਾਈ ਗੁਰਦੇਵ ਸਿੰਘ, ਗ੍ਰੰਥੀ ਭਾਈ ਮਨਜੀਤ ਸਿੰਘ ਬੁੱਟਰ, ਬੀਬੀ ਸੁਖਵਿੰਦਰ ਕੌਰ ਬਾਜਵਾ ਨੇ ਮਾਈ ਭਾਗੋ ਸੇਵਾ ਸੋਸਾਇਟੀ ਗੁਰਦਾਸਪੁਰ ਵੱਲੋਂ ਮਾਨਵਤਾ ਦੇ ਭਲੇ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। -ਪੱਤਰ ਪ੍ਰੇਰਕ
Advertisement
Advertisement
Advertisement