ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਰਸਾ ਜ਼ਿਲ੍ਹੇ ਵਿੱਚ ਪੜਤਾਲ ਮਗਰੋਂ 66 ਨਾਮਜ਼ਦਗੀਆਂ ਸਹੀ

07:35 AM Sep 14, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 13 ਸਤੰਬਰ
ਜ਼ਿਲ੍ਹਾ ਚੋਣ ਅਧਿਕਾਰੀ ਸ਼ਾਂਤਨੂੰ ਸ਼ਰਮਾ ਨੇ ਦੱਸਿਆ ਕਿ ਵਿਧਾਨ ਸਭਾ ਆਮ ਚੋਣਲਈ ਸ਼ੁੱਕਰਵਾਰ ਨੂੰ ਸਾਰੇ ਨਾਮਜ਼ਦਗੀ ਪੱਤਰਾਂ ਦੀ ਜਾਂਚ ਕੀਤੀ ਗਈ। ਜਾਂਚ ਮਗਰੋਂ 66 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ। ਉਨ੍ਹਾਂ ਦੱਸਿਆ ਕਿ ਸਿਰਸਾ ਵਿਧਾਨ ਸਭਾ ਹਲਕੇ ਤੋਂ 15, ਡੱਬਵਾਲੀ ਵਿਧਾਨ ਸਭਾ ਹਲਕੇ ਤੋਂ 15, ਕਾਲਾਂਵਾਲੀ ਵਿਧਾਨ ਸਭਾ ਹਲਕੇ ਤੋਂ 8, ਏਲਨਾਬਾਦ ਵਿਧਾਨ ਸਭਾ ਹਲਕੇ ਤੋਂ 10 ਅਤੇ ਰਾਣੀਆ ਵਿਧਾਨ ਸਭਾ ਹਲਕੇ ਤੋਂ 18 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ 16 ਸਤੰਬਰ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ। 5 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ ਚੋਣ ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ। ਜਾਣਕਾਰੀ ਅਨੁਸਾਰ 12 ਸਤੰਬਰ ਤੱਕ ਨਾਮਜ਼ਦਗੀਆਂ ਭਰੀਆਂ ਜਾਣੀਆਂ ਸਨ।

Advertisement

Advertisement