ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਰਸਾ ਜ਼ਿਲ੍ਹੇ ਵਿੱਚ 55 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ

07:54 AM Sep 13, 2024 IST
ਰਾਣੀਆਂ ਵਿਧਾਨ ਸਭਾ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਦੇ ਹੋਏ ਅਰਜੁਨ ਚੌਟਾਲਾ।

ਪ੍ਰਭੂ ਦਿਆਲ/ਜਗਤਾਰ ਸਮਾਲਸਰ/ਭੁਪਿੰਦਰ ਪੰਨੀਵਾਲੀਆ
ਸਿਰਸਾ/ਏਲਨਾਬਾਦ/ਕਾਲਾਂਵਾਲੀ, 12 ਸਤੰਬਰ
ਜ਼ਿਲ੍ਹਾ ਚੋਣ ਅਧਿਕਾਰੀ ਸ਼ਾਂਤਨੂ ਸ਼ਰਮਾ ਨੇ ਦੱਸਿਆ ਕਿ ਹਰਿਆਣਾ ਵਿਧਾਨ ਸਭਾ ਆਮ ਚੋਣ ਲਈ ਨਾਮਜ਼ਦਗੀ ਦੇ ਆਖਰੀ ਦਿਨ ਵੀਰਵਾਰ ਨੂੰ ਜ਼ਿਲ੍ਹੇ ਵਿੱਚ 55 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਆਖਰੀ ਦਿਨ ਤੱਕ ਸਾਰੇ ਵਿਧਾਨ ਸਭਾ ਹਲਕਿਆਂ ਤੋਂ ਕੁੱਲ 88 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿਚ ਸਿਰਸਾ ਵਿਧਾਨ ਸਭਾ ਹਲਕੇ ਤੋਂ 19, ਡੱਬਵਾਲੀ ਵਿਧਾਨ ਸਭਾ ਹਲਕੇ ਤੋਂ 20, ਕਾਲਾਂਵਾਲੀ ਵਿਧਾਨ ਸਭਾ ਹਲਕੇ ਤੋਂ 12, ਏਲਨਾਬਾਦ ਵਿਧਾਨ ਸਭਾ ਹਲਕੇ ਤੋਂ 14 ਅਤੇ ਰਾਣੀਆਂ ਵਿਧਾਨ ਸਭਾ ਹਲਕੇ ਤੋਂ 23 ਉਮੀਦਵਾਰ ਸ਼ਾਮਲ ਹਨ। ਅੱਜ ਇੰਡੀਅਨ ਨੈਸ਼ਨਲ ਲੋਕਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਇਨੈਲੋ ਦੇ ਨੌਜਵਾਨ ਆਗੂ ਅਰਜੁਨ ਸਿੰਘ ਚੌਟਾਲਾ ਨੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ। ਉਨ੍ਹਾਂ ਦੀ ਨਾਮਜ਼ਦਗੀ ਮੌਕੇ ਸਾਬਕਾ ਮੁੱਖ ਮੰਤਰੀ ਅਤੇ ਇਨੈਲੋ ਸੁਪਰੀਮੋ ਚੌਧਰੀ ਓਮਪ੍ਰਕਾਸ਼ ਚੌਟਾਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸੇ ਤਰ੍ਹਾਂ ਸਿਰਸਾ ਤੋਂ ਕਾਂਗਰਸ ਦੇ ਉਮੀਦਵਾਰ ਗੋਕੁਲ ਸੇਤੀਆ ਅਤੇ ਭਾਜਪਾ ਉਮੀਦਵਾਰ ਰੋਤਾਸ਼ ਜਾਂਖੜਾ ਨੇ ਕਾਗਜ਼ ਭਰੇ। ਇਸੇ ਦੌਰਾਨ ਏਲਨਾਬਾਦ ਵਿਚ ਅੱਜ ਇਨੈਲੋ ਉਮੀਦਵਾਰ ਅਭੈ ਸਿੰਘ ਚੌਟਾਲਾ ਨੇ ਆਪਣਾ ਪਰਚਾ ਦਾਖ਼ਲ ਕੀਤਾ। ਇਸ ਤੋਂ ਬਾਅਦ ਅਨਾਜ ਮੰਡੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਚੌਟਾਲਾ ਨੇ ਕਿਹਾ ਕਿ ਸੂਬੇ ਵਿੱਚ ਲੋਕ ਰਾਜਨੀਤਕ ਬਦਲਾਅ ਲਈ ਕਾਹਲੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਗਏ ਵਿਸ਼ਵਾਸਘਾਤ ਦਾ ਖਮਿਆਜ਼ਾ ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੂੰ ਭੁਗਤਣਾ ਪਵੇਗਾ। ਇਸ ਮੌਕੇ ’ਤੇ ਉਨ੍ਹਾਂ ਦੀ ਪਤਨੀ ਕਾਂਤਾ ਚੌਟਾਲਾ ਵੀ ਉਨ੍ਹਾਂ ਦੇ ਨਾਲ ਸਨ। ਇਸੇ ਦੌਰਾਨ ਆਪ ਉਮੀਦਵਾਰ ਮਨੀਸ਼ ਅਰੋੜਾ ਨੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨਾਲ ਰਿਟਰਨਿੰਗ ਅਫ਼ਸਰ ਰਾਜੇਸ਼ ਕੁਮਾਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਕਾਂਗਰਸ ਪਾਰਟੀ ਦੀ ਟਿਕਟ ਨਾ ਮਿਲਣ ’ਤੇ ਕਾਂਗਰਸ ਦੇ ਸੀਨੀਅਰ ਆਗੂ ਵੀਰਭਾਨ ਮਹਿਤਾ ਨੇ ਅੱਜ ਆਪਣੇ ਸਮਰਥਕਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਵਿਚ ਹੀ ਰਹਿਣਗੇ।

Advertisement

Advertisement