ਸਿਵਲ ਡਿਫੈਂਸ ਵਾਲੰਟੀਅਰਾਂ ਨੂੰ ਸਿਖਲਾਈ ਦਿੱਤੀ
05:50 AM May 14, 2025 IST
ਸੰਗਰੂਰ: ਕਿਸੇ ਵੀ ਕਿਸਮ ਦੀ ਹੰਗਾਮੀ ਹਾਲਾਤ ਨਾਲ ਨਜਿੱਠਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ, ਅਮਿਤ ਬੈਂਬੀ ਦੀ ਅਗਵਾਈ ਵਿੱਚ ਸਿਵਲ ਡਿਫੈਂਸ ਲਈ ਵਲੰਟੀਅਰਾਂ ਵਜੋਂ ਕੰਮ ਕਰਨ ਲਈ ਅੱਗੇ ਆਏ ਵਿਅਕਤੀਆਂ ਨੂੰ ਸਿਖਲਾਈ ਦਿੱਤੀ ਗਈ। ਇਸ ਸਿਖਲਾਈ ਦੌਰਾਨ ਲੋਕਾਂ ਨੂੰ ਹਵਾਈ ਹਮਲਾ ਸ਼ੁਰੂ ਹੋਣ ਅਤੇ ਖਤਮ ਹੋਣ ਦੇ ਸਾਇਰਨ ਦੀ ਆਵਾਜ਼ ਤੋਂ ਜਾਣੂ ਕਰਵਾਇਆ ਗਿਆ। ਹਵਾਈ ਹਮਲਾ ਸ਼ੁਰੂ ਹੋਣ ਦਾ ਸੰਦੇਸ਼ ਲੋਕਾਂ ਨੂੰ ਦੋ ਮਿੰਟ ਰੁਕ-ਰੁਕ ਕੇ ਸਾਇਰਨ ਵਜਾ ਕੇ ਦਿੱਤਾ ਜਾਂਦਾ ਹੈ। ਹਵਾਈ ਹਮਲਾ ਖਤਮ ਹੋਣ ਦਾ ਸੰਦੇਸ਼ ਲਗਾਤਾਰ ਦੋ ਮਿੰਟ ਸਾਇਰਨ ਵਜਾ ਕੇ ਦਿੱਤਾ ਜਾਂਦਾ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement