ਸਿਵਲ ਸਰਜਨ ਨੇ ਰਜਿਸਟਰੇਸ਼ਨ ਕਾਊਂਟਰ ਦਾ ਜਾਇਜ਼ਾ ਲਿਆ
05:54 AM Mar 21, 2025 IST
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 20 ਮਾਰਚ
ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਫੇਜ਼-6 ਦੇ ਰਜਿਸਟਰੇਸ਼ਨ ਕਾਊਂਟਰ ’ਤੇ ਪਹੁੰਚ ਕੇ ਅਚਨਚੇਤ ਚੈਕਿੰਗ ਕੀਤੀ ਅਤੇ ਮਰੀਜ਼ਾਂ ਦੀਆਂ ਪਰਚੀਆਂ ਬਣਾਉਣ ਦਾ ਕੰਮ ਦੇਖਿਆ। ਉਨ੍ਹਾਂ ਕਈ ਮਰੀਜ਼ਾਂ ਦੀਆਂ ਪਰਚੀਆਂ ’ਤੇ ਨਜ਼ਰ ਮਾਰੀ ਅਤੇ ਉਨ੍ਹਾਂ ਨਾਲ ਸਿੱਧੀ ਗੱਲਬਾਤ ਕਰਕੇ ਸਿਹਤ ਸਹੂਲਤਾਂ ਬਾਰੇ ਫੀਡਬੈਕ ਲਈ। ਉਨ੍ਹਾਂ ਦੇਖਿਆ ਕਿ ਰਜਿਸਟਰੇਸ਼ਨ ਕਾਊਂਟਰ ਹਸਪਤਾਲ ਖੁੱਲ੍ਹਣ ਦੇ ਤੈਅ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਹੀ ਖੁੱਲ੍ਹ ਗਿਆ ਸੀ। ਕਾਬਿਲੇਗੌਰ ਹੈ ਕਿ ਪਿਛਲੇ ਦਿਨੀਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਹਦਾਇਤ ਕੀਤੀ ਸੀ ਕਿ ਰਜਿਸਟਰੇਸ਼ਨ ਕਾਊਂਟਰ ਅੱਧਾ ਘੰਟਾ ਪਹਿਲਾਂ ਖੋਲ੍ਹੇ ਜਾਣ। ਸਿਵਲ ਸਰਜਨ ਨੇ ਕਿਹਾ ਕਿ ਮਰੀਜ਼ਾਂ ਦੀ ਪਰਚੀ ’ਤੇ ਡਾਕਟਰ ਵੱਲੋਂ ਅਜਿਹੀ ਦਵਾਈ ਨਾ ਲਿਖੀ ਜਾਵੇ, ਜੋ ਸਰਕਾਰੀ ਹਸਪਤਾਲ ਦੀ ਫਾਰਮੇਸੀ ਵਿੱਚ ਉਪਲਬਧ ਨਾ ਹੋਵੇ।
Advertisement
Advertisement