ਸਿਵਲ ਸਰਜਨ ਲੁਧਿਆਣਾ ਵੱਲੋਂ ਸਮਰਾਲਾ ਹਸਪਤਾਲ ਦਾ ਦੌਰਾ
06:00 AM May 24, 2025 IST
ਸਮਰਾਲਾ: ਸਿਵਲ ਹਸਪਤਾਲ ਸਮਰਾਲਾ ਵਿੱਚ ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਵੱਲੋਂ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਐਂਟੀ ਡੇਂਗੂ ਮੁਹਿੰਮ ‘ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ’ ਤਹਿਤ ਕੀਤੀ ਜਾ ਰਹੀਆ ਗਤੀਵਿਧੀਆ ਦਾ ਜਾਇਜ਼ਾ ਲਿਆ। ਡਾ. ਰਮਨਦੀਪ ਕੌਰ ਨੇ ਕਿਹਾ ਕਿ ਗਰਮੀ ਅਤੇ ਬਰਸਾਤੀ ਮੌਸਮ ਦੌਰਾਨ ਡੇਂਗੂ ਦੀ ਬਿਮਾਰੀ ਫੈਲਣ ਦਾ ਖਤਰਾ ਰਹਿੰਦਾ ਹੈ, ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹੇ ਭਰ ਵਿੱਚ ਟੀਮਾਂ ਵੱਲੋਂ ਘਰ-ਘਰ ਜਾ ਕੇ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਣ ਲਈ ਵਿਸ਼ੇਸ਼ ਤੌਰ ਤੇ ਚੈਕਿੰਗ ਕੀਤੀ ਜਾ ਰਹੀ ਹੈ। -ਪੱਤਰ ਪ੍ਰੇਰਕ
Advertisement
Advertisement