ਸਿਵਲ ਸਰਜਨ ਵੱਲੋਂ ਆਮ ਆਦਮੀ ਕਲੀਨਿਕਾਂ ਦਾ ਦੌਰਾ
07:33 AM Jan 01, 2025 IST
ਪੱਤਰ ਪ੍ਰੇਰਕ
ਹੁਸ਼ਿਆਰਪੁਰ, 31 ਦਸੰਬਰ
ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਜ਼ਿਲ੍ਹੇ ਦੇ ਵੱਖ-ਵੱਖ ਆਮ ਆਦਮੀ ਕਲੀਨਿਕਾਂ ਦਾ ਦੌਰਾ ਕੀਤਾ। ਆਮ ਆਦਮੀ ਕਲੀਨਿਕ ਜਨੌੜੀ ਵਿੱਚ ਉਨ੍ਹਾਂ ਨੇ ਡਿਊਟੀ ’ਤੇ ਤਾਇਨਾਤ ਸਟਾਫ਼ ਦੀ ਹਾਜ਼ਰੀ ਚੈਕ ਕੀਤੀ ਅਤੇ ਸਮੇਂ ਦੇ ਪਾਬੰਦ ਹੋਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਰੋਜ਼ਾਨਾ ਕੀਤੀ ਜਾ ਰਹੀ ਓਪੀਡੀ, ਮਰੀਜ਼ਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ਼ ਸਫ਼ਾਈ ਦਾ ਵਿਸ਼ੇਸ਼ ਤੌਰ ’ਤੇ ਜਾਇਜ਼ਾ ਲਿਆ। ਉਨ੍ਹਾਂ ਨੇ ਫ਼ਾਰਮੇਸੀ ਸਟੋਰ ਦਾ ਜਾਇਜ਼ਾ ਲੈਂਦੇ ਹੋਏ ਮਰੀਜ਼ਾਂ ਲਈ ਜ਼ਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਨੇ ਇਲਾਜ ਲਈ ਆਏ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਅਤੇ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ।
Advertisement
Advertisement