ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਦਾ ਦੌਰਾ
ਇਥੋਂ ਦੇ ਸਾਬਕਾ ਸੀਨੀਅਰ ਮੈਡੀਕਲ ਅਧਿਕਾਰੀ ਅਤੇ ਮੌਜੂਦਾ ਸਿਵਲ ਸਰਜਨ ਡਾ. ਪ੍ਰਦੀਵ ਕੁਮਾਰ ਨੇ ਅੱਜ ਇਥੇ ਸਿਵਲ ਹਸਪਤਾਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਹਸਪਤਾਲ ਵਿੱਚ ਕੰਮ ਕਰਦੇ ਕਰਮਚਾਰੀਆਂ, ਮਰੀਜ਼ਾਂ, ਮੈਡੀਕਲ ਅਧਿਕਾਰੀਆਂ ਤੇ ਹੋਰ ਅਮਲੇ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਸਿਵਲ ਹਸਪਤਾਲਾਂ ਵਿੱਚ ਅਮਲੇ ਦੀ ਗ਼ੈਰ ਮੌਜੂਦਗੀ ਦੀਆਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਵੀਡੀਓਜ਼ ਦੇ ਮੱਦੇਨਜ਼ਰ ਡਾ. ਪ੍ਰਕਾਸ਼ ਨੇ ਅੱਜ ਦਾ ਇਹ ਦੌਰਾ ਕੀਤਾ।
ਇਸ ਦੇ ਨਾਲ ਹੀ ਪਿਛਲੇ ਦਿਨੀਂ ਕੁਝ ਮਰੀਜ਼ਾਂ ਵੱਲੋਂ ਵੀ ਹਸਪਤਾਲ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਗਏ ਸਨ। ਡਾ. ਪ੍ਰਦੀਪ ਮਹਿੰਦਰ ਨੇ ਅੱਜ ਬਾਅਦ ਦੁਪਹਿਰ ਸਥਾਨਕ ਹਸਪਤਾਲ ਵਿੱਚ ਦਸਤਕ ਦਿੱਤੀ ਤੇ ਮੈਡੀਕਲ ਅਫਸਰਾਂ, ਫਾਰਮਾਸਿਸਟਾਂ ਤੇ ਹੋਰ ਅਮਲੇ ਨਾਲ ਮੀਟਿੰਗ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਕਿਸੇ ਵੀ ਕੀਮਤ ’ਤੇ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨ ਦਿੱਤਾ ਜਾਵੇ। ਡਾ. ਪ੍ਰਦੀਪ ਮਹਿੰਦਰਾ ਨੇ ਡਾ. ਹਰਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਨੂੰ ਡਾਕਟਰਾਂ ਤੇ ਸਾਰੇ ਅਮਲੇ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ।