ਸਿਵਲ ਹਸਪਤਾਲ ਲਈ ਐਂਬੂਲੈਂਸ ਭੇਟ
04:51 AM Apr 03, 2025 IST
ਅੰਮ੍ਰਿਤਸਰ (ਖੇਤਰੀ ਪ੍ਰਤੀਨਿਧ): ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਸਹਿਯੋਗ ਨਾਲ ਇੱਕ ਐਂਬੂਲੈਂਸ ਭੇਟ ਕੀਤੀ ਗਈ। ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਸ੍ਰੀ ਸੰਜੀਵ ਅਰੋੜਾ ਨੇ ਲਗਪਗ ਦੋ ਮਹੀਨੇ ਪਹਿਲਾਂ ਸਿਵਲ ਹਸਪਤਾਲ ਅੰਮ੍ਰਿਤਸਰ ਦੇ ਦੌਰੇ ਮੌਕੇ ਐਂਬੂਲੈਂਸ ਤੇ ਜ਼ਰੂਰੀ ਚੀਜ਼ਾਂ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਸੀ। ਉਸੇ ਤਹਿਤ ਉਨ੍ਹਾਂ ਇੱਕ ਐਂਬੂਲੈਂਸ ਅਰਪਣ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਇਸ ਐਬੂਲੈਂਸ ਨਾਲ ਐਮਰਜੈਂਸੀ ਦੌਰਾਨ ਮਰੀਜ਼ਾਂ ਨੂੰ ਸ਼ਿਫਟ ਕਰਨ ਵਿੱਚ ਆਸਾਨੀ ਹੋਵੇਗੀ ਅਤੇ ਕੀਮਤੀ ਜਾਨਾਂ ਬਚਾਈਆਂ ਜਾ ਸਕਣਗੀਆਂ।
Advertisement
Advertisement