ਸਿਹਤ ਕਾਮਿਆਂ ਨੂੰ ਸਿਖਲਾਈ ਦਿੱਤੀ
04:03 AM Jun 19, 2025 IST
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 18 ਜੂਨ
ਸਿਵਲ ਸਰਜਨ ਡਾ. ਸੰਜੈ ਗੋਇਲ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਪੁਨੀਤ ਸਿੱਧੂ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਮਾਲੇਰਕੋਟਲਾ ਵਿਖੇ ‘ਜੇਨਰੇਸ਼ਨ ਸੇਵੀਅਰ ਐਸੋਸੀਏਸ਼ਨ’ ਵੱਲੋਂ ਸਮੂਹ ਨੋਡਲ ਅਫ਼ਸਰ, ਬਲਾਕ ਐਕਸਟੈਕਸ਼ਨ ਐਜੂਕੇਟਰ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਮੇਲ ਅਤੇ ਸੀਐੱਚਓ ਦੀ ਸਿਖਲਾਈ ਕਰਵਾਈ ਗਈ। ਮਾਸਟਰ ਟ੍ਰੇਨਰ ਐਡਵੋਕੇਟ ਗੁਰਪ੍ਰੀਤ ਸਿੰਘ ਤੇ ਐਡਵੋਕੇਟ ਗਗਨਦੀਪ ਕੌਰ ਨੇ ਦੱਸਿਆ ਕਿ ਕਾਨੂੰਨ ਤੰਬਾਕੂ ਦੀ ਸਿੱਧੇ ਜਾਂ ਅਸਿੱਧੇ ਤੌਰ ’ਤੇ ਇਸ਼ਤਿਹਾਰਬਾਜ਼ੀ ਨਹੀਂ ਕੀਤੀ ਜਾ ਸਕਦੀ।
Advertisement
Advertisement