ਸਿਹਤ ਜਾਂਚ ਕੈਂਪ ਲਾਇਆ
05:45 AM Dec 24, 2024 IST
ਪੱਤਰ ਪ੍ਰੇਰਕ
Advertisement
ਲਹਿਰਾਗਾਗਾ, 23 ਦਸੰਬਰ
ਇਥੇ ਸ੍ਰੀ ਵਿਸ਼ਾਲ ਦੁਰਗਾ ਸੰਕੀਰਤਨ ਮੰਡਲ ਵੱਲੋਂ ਜੀਪੀਐੱਫ ਧਰਮਸ਼ਾਲਾ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਤਮੰਨਾ ਅਗਰਵਾਲ ਨੇ ਕੀਤਾ। ਇਸ ਮੌਕੇ ਸੰਸਥਾ ਵੱਲੋਂ ਤਮੰਨਾ ਅਗਰਵਾਲ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਸੰਸਥਾਪਕ ਜੱਸ ਪੇਂਟਰ, ਚੇਅਰਮੈਨ ਸੁਰੇਸ਼ ਸਿੰਗਲਾ (ਠੇਕੇਦਾਰ) ਖ਼ਜ਼ਾਨਚੀ ਗੌਰਵ ਵਿੱਕੀ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਸੰਸਥਾ ਵੱਲੋ ਮੈਡੀਕਲ ਕੈਂਪ ਲਗਾਇਆ ਜਾਂਦਾ ਹੈ। ਕੈਂਪ ’ਚ ਡਾ. ਪਰਗਟ ਸਿੰਘ ਨੇ 50 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ। ਇਸ ਮੌਕੇ ਤਰਸੇਮ ਸਿੰਗਲਾ, ਰਾਜ ਕੁਮਾਰ ਮੈਨੇਜਰ, ਜਗਸੀਰ ਸਿੰਘ ਤੇ ਗੋਪਾਲ ਸਿੰਗਲਾ ਆਦਿ ਹਾਜ਼ਰ ਸਨ।
Advertisement
Advertisement